ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦੇ ਰਹੀਆਂ ਹਨ। ਹੁਣ ਅੰਮ੍ਰਿਤਪਾਲ ਖਿਲਾਫ਼ ਜਾਂਚ ਕਰਦੀ-ਕਰਦੀ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਚੁੱਕੀ ਹੈ। ਦੱਸਿਆ ਜਾਂਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਜੱਲੂਪੁਰ ਖੇੜਾ ਪਿੰਡ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ ਸੀ ਪਰ ਅੱਜ DSP ਹਰਕ੍ਰਿਸ਼ਨ ਸਿੰਘ ਅਤੇ ਮਹਿਲਾਂ ਉੱਚ ਅਧਿਕਾਰੀ ਦੇ ਨਾਲ ਕਈ ਪੁਲਿਸ ਕਰਮੀ ਅੰਮ੍ਰਿਤਪਾਲ ਦੇ ਘਰ ਪਹੁੰਚੇ ਹਨ। ਇਸ ਦੌਰਾਨ ਅੰਮ੍ਰਿਤਪਾਲ ਦੇ ਮਾਤਾ ਅਤੇ ਪਰਿਵਾਰ ਤੋਂ ਪੁੱਛਗਿੱਛ ਜਾਰੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਵੱਲੋਂ ਅੰਮ੍ਰਿਤਾਪਲ ਦੀ ਐੱਨਆਰਆਈ ਪਤਨੀ ਦੇ ਖਾਤੇ ਵੀ ਖੰਗਾਲੇ ਜਾ ਰਹੇ ਹਨ ਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਤੇ ਉਸ ਦੇ ਤਾਂ ਖ਼ਾਲਿਸਤਾਨੀਆਂ ਨਾਲ ਸਬੰਧ ਨਹੀਂ ਹਨ।
ਦੱਸ ਦੇਈਏ ਕਿ ਭਗੌੜੇ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਉਸ ‘ਤੇ ਐਨ.ਐਸ.ਏ. ਧਾਰਾ ਲਗਾਉਣ ਤੋਂ ਬਾਅਦ ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਲੁੱਕਆਊਟ ਸਰਕੁਲਰ ਅਤੇ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਜਿਸ ਗੱਡੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਬਾਈਕ ‘ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਵੀ ਪੁਲਿਸ ਨੇ ਬਰਾਮਦ ਕਰ ਲਿਆ ਗਿਆ ਹੈ।