ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਖ਼ਤਮ ਹੋ ਗਈ ਹੈ। ਇਸ ਦੌਰਾਨ ‘ਆਪ’ ਨੇ ਚੋਣ ਜਿੱਤ ਕੇ ਮੇਅਰ ਦੀ ਸੀਟ ‘ਤੇ ਕਬਜ਼ਾ ਕਰ ਲਿਆ ਹੈ। ‘ਆਪ’ ੳਮੀਦਵਾਰ ਸ਼ੈਲੀ ਓਬਰਾਏ 150 ਵੋਟਾਂ ਨਾਲ ਦਿੱਲੀ ਦੀ ਮੇਅਰ ਬਣੀ। ਉਹਨਾਂ ਨੇ ਭਾਜਪਾ ਦੀ ਉਮੀਦਵਾਰ ਰੇਖਾ ਗੁਪਤਾ ਨੂੰ 34 ਵੋਟਾਂ ਦੇ ਅੰਤਰ ਨਾਲ ਹਰਾਇਆ ਹੈ। ਆਮ ਆਦਮੀ ਪਾਰਟੀ ਦੀ ਇਸ ਜਿੱਤ ਤੋਂ ਬਾਅਦ ‘ਆਪ’ ਸਮਰਥਕਾਂ ‘ਚ ਕਾਫੀ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਦਿੱਲੀ ਦੀ ਮੇਅਰ ਚੁਣੀ ਗਈ ਆਮ ਆਦਮੀ ਪਾਰਟੀ ਉਮੀਦਵਾਰ ਸ਼ੈਲੀ ਉਬਰਾਏ ਨੂੰ ਕੁੱਲ 150 ਵੋਟਾਂ ਪਈਆਂ, ਜਦਕਿ ਵਿਰੋਧੀ ਭਾਜਪਾ ਉਮੀਦਵਾਰ ਰੇਖਾ ਗੁਪਤਾ ਨੂੰ 116 ਵੋਟਾਂ ਪਈਆਂ।
ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਟਵੀਟ ਕਰਦਿਆਂ ਕਿਹਾ, “ਗੁੰਡੇ ਹਾਰ ਗਏ, ਜਨਤਾ ਜਿੱਤ ਗਈ। ਅੱਜ ਦਿੱਲੀ ਨਗਰ ਨਿਗਮ ਵਿੱਚ ਦਿੱਲੀ ਦੇ ਲੋਕਾਂ ਦੀ ਜਿੱਤ ਹੋਈ ਅਤੇ ਗੁੰਡਾਗਰਦੀ ਦੀ ਹਾਰ ਹੋਈ। ਸ਼ੈਲੀ ਓਬਰਾਏ ਦੇ ਮੇਅਰ ਚੁਣੇ ਜਾਣ ‘ਤੇ ਦਿੱਲੀ ਵਾਸੀਆਂ ਨੂੰ ਵਧਾਈ।“
‘ਆਪ’ ਦੀ ਸ਼ੈਲੀ ਓਬਰਾਏ ਨੇ ਐਮਸੀਡੀ ਮੇਅਰ ਚੋਣ ਜਿੱਤਣ ਤੋਂ ਬਾਅਦ ਕਿਹਾ: “ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਇਸ ਸਦਨ ਨੂੰ ਸੰਵਿਧਾਨਕ ਤਰੀਕੇ ਨਾਲ ਚਲਾਵਾਂਗੀ । ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਸਾਰੇ ਸਦਨ ਦੀ ਮਰਿਆਦਾ ਨੂੰ ਬਰਕਰਾਰ ਰੱਖੋਗੇ ਅਤੇ ਇਸ ਦੇ ਸੁਚਾਰੂ ਕੰਮਕਾਜ ਵਿੱਚ ਸਹਿਯੋਗ ਕਰੋਗੇ।”