ਆਮ ਆਦਮੀ ਕਲੀਨਿਕਾਂ ਨੂੰ ਲੈਕੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਹੋਣਾ ਪੈ ਰਿਹਾ ਹੈ। ਕਿਉਂਕਿ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਟੈਸਟ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੋਸਟਿਕ ਨੇ ਕਲੀਨਿਕਾਂ ‘ਚ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਡਾਇਰੈਕਟਰ ਹੈਲਥ ਸਰਵਿਸਜ਼ ਨੂੰ ਪੱਤਰ ਵੀ ਲਿਖਿਆ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਡਾਇਰੈਕਟਰ ਨੇ ਪੰਜਾਬ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਵਿੱਚ ਸਪੱਸ਼ਟ ਲਿਖਿਆ ਹੈ ਕਿ ਕ੍ਰਿਸ਼ਨਾ ਡਾਇਗਨੌਸਟਿਕਸ, ਜੋ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਦੀ ਹੈ, ਨੇ 16 ਫਰਵਰੀ 2023 ਨੂੰ ਇੱਕ ਪੱਤਰ ਵਿੱਚ ਸੂਚਿਤ ਕੀਤਾ ਸੀ ਕਿ ਉਹ 1 ਮਾਰਚ 2023 ਤੋਂ ਆਮ ਆਦਮੀ ਕਲੀਨਿਕਾਂ ਤੇ ਹੋਰ ਸਿਵਲ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਬੰਦ ਕਰ ਰਹੇ ਹਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਵਾਰ ਫ਼ਿਰ ਵਿਰੋਧੀ ਪਾਰਟੀ ਦੇ ਨਿਸ਼ਾਨੇ ‘ਤੇ ਆ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ‘ਤੇ ਸਵਾਲ ਚੁੱਕੇ ਹਨ। ਉਹਨਾਂ ਟਵੀਟ ਕਰਦਿਆਂ ਲਿਖਿਆ, “ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ‘ਚ ਨਾ ਡਾਕਟਰ ਹਨ, ਨਾ ਦਵਾਈ ਅਤੇ ਨਾ ਹੀ ਕੋਈ ਲੈਬੋਰਟਰੀ ਟੈਸਟ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਮੁਹੱਲਾਂ ਕਲੀਨਿਕਾਂ ‘ਚ ਇਸ ਤਰ੍ਹਾਂ ਦੇ ਹਾਲਾਤ ਹਨ ਤਾਂ ਫ਼ਿਰ ਅਕਾਲੀ ਸਰਕਾਰ ਵੇਲੇ ਚਲਾਏ ਸੇਵਾ ਕੇਂਦਰ ਬੰਦ ਕਰਕੇ 25-25 ਲੱਖ ਰੁਪਏ ਦਾ ਰੰਗ ਰੋਗਨ (ਪ੍ਰਤੀ ਕਲੀਨਿਕ) ਅਤੇ 50 ਕਰੋੜ ਰੁਪਏ ਦਾ ਦੇਸ਼ ਭਰ ‘ਚ ਇਸ਼ਤਿਹਾਰ ਕਿਉਂ? ਉਨ੍ਹਾਂ ਕਿਹਾ ਕਿ ਸੁਣਿਆ ਹੈ ਕਿ ਭਗਵੰਤ ਮਾਨ ਸਰਕਾਰ ਸਕੂਲਾਂ ‘ਤੇ ਵੀ ਇਹੀ ਕੰਮ ਕਰਨ ਜਾ ਰਹੀ ਹੈ।
#AamAadmiClinic:
ਨਾ ਡਾਕਟਰ, ਨਾ ਦਵਾਈ ਅਤੇ ਨਾ ਕੋਈ ਲੈਬੋਰਟਰੀ ਟੈਸਟ!ਫ਼ਿਰ ਅਕਾਲੀ ਸਰਕਾਰ ਵੇਲੇ ਚਲਾਏ ਸੇਵਾ ਕੇਂਦਰ ਬੰਦ ਕਰਕੇ 25-25 ਲੱਖ ਰੁਪਏ ਦਾ ਰੰਗ ਰੋਗਨ (ਪ੍ਰਤੀ ਕਲੀਨਿਕ) ਅਤੇ 50 ਕਰੋੜ ਰੁਪਏ ਦਾ ਦੇਸ਼ ਭਰ 'ਚ ਇਸ਼ਤਿਹਾਰ ਕਿਉਂ?
ਸੁਣਿਐ, @BhagwantMann ਸਰਕਾਰ ਸਕੂਲਾਂ 'ਤੇ ਵੀ ਉਹੀ ਕੰਮ ਕਰਨ ਜਾ ਰਹੀ ਹੈ। #CriminalWastage pic.twitter.com/f7INB4YjIT
— Sukhbir Singh Badal (@officeofssbadal) March 2, 2023
ਉਥੇ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਟਵੀਟ ਜ਼ਰੀਏ ‘ਆਪ’ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਪ੍ਰਯੋਗ ਫੇਲ੍ਹ ਹੋਣ ਲੱਗਾ ਹੈ, ਕਿਉਂਕਿ ਵੱਖ-ਵੱਖ ਟੈਸਟਾਂ ਲਈ ਲੱਗੀਆਂ ਪ੍ਰਾਈਵੇਟ ਲੈਬਾਂ ਨੇ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਉਦੋਂ ਹੁੰਦਾ ਹੈ ਜਦੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਰਗੇ ਸਿਆਸਤਦਾਨ ਆਪਣੇ ਅਵਿਵਹਾਰਕ ਏਜੰਡੇ ਨੂੰ ਮੌਜੂਦਾ ਸਿਹਤ ਸੰਭਾਲ ਨੂੰ ਪਟੜੀ ਤੋਂ ਉਤਾਰਨ ਲਈ ਸਿਰਫ ਬਾਊਂਡਰੀ ਅੰਕ ਹਾਸਲ ਕਰਨ ਲਈ ਮਜਬੂਰ ਕਰਦੇ ਹਨ।
Aam Aadmi Clinics experiment begins to collapse as private lab engaged for various test has stopped its services.This is what happens when politicians like @ArvindKejriwal & @BhagwantMann force their impractical agenda merely to score brownie points derailing existing healthcare. pic.twitter.com/e4wt9C5puQ
— Sukhpal Singh Khaira (@SukhpalKhaira) March 2, 2023
ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਦੇ ਇਸ ਹੁਕਮ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸਾਰੇ ਕਲੀਨਿਕਾਂ, ਸਿਵਲ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਆਪਣੇ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 2 ਮਾਰਚ 2023 ਤੋਂ ਯਾਨੀ ਅੱਜ ਤੋਂ ਸਾਰੇ ਇਕੱਠੇ ਕੀਤੇ ਟੈਸਟ ਨਜ਼ਦੀਕੀ ਸਰਕਾਰੀ ਲੈਬਾਰਟਰੀ ਨੂੰ ਸੌਂਪੇ ਜਾਣ।