ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਹੁਣ ਗੁਰਦੀਪ ਸਿੰਘ ਖੈੜਾ ਤੋਂ ਬਾਅਦ ਇਕ ਹੋਰ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜਨੀਅਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿਚੋਂ 28 ਦਿਨਾਂ ਲਈ ਪਰੋਲ ਮਿਲੀ ਹੈ। ਇਸ ਦੌਰਾਨ ਕੌਮੀ ਇਨਸਾਫ਼ ਮੋਰਚੇ ਦੀ ਸੰਗਤ ਅਤੇ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਐਡਵੋਕੇਟ ਦਿਲਸ਼ੇਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਉਨਾਂ ਨੂੰ ਜੇਲ ਬਾਹਰੋਂ ਲੈਣ ਪੁੱਜੇ।
ਦਸਣਯੋਗ ਹੈ ਕਿ ਗੁਰਮੀਤ ਸਿੰਘ ਨੂੰ 2013 ਵਿਚ ਪਹਿਲੀ ਵਾਰ ਓਦੋਂ ਪਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਵਲੋਂ ਮਰਨ ਵਰਤ ਰੱਖ ਕੇ ਮੋਰਚਾ ਲਗਾਇਆ ਗਿਆ ਸੀ।