‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਪੰਜਾਬ ਦੇ ਵਿਚ ਜੋ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਉਸਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਇੰਟਰਨੈੱਟ ਚਲਾਉਣ ਬਾਰੇ ਖ਼ਾਸ ਫੈਸਲਾ ਲਿਆ ਗਿਆ ਹੈ।
ਮੰਗਲਵਾਰ ਯਾਨੀ ਕਿ ਅੱਜ ਦੁਪਹਿਰ 12 ਵਜੇ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ ‘ਚ ਇੰਟਰਨੈੱਟ ‘ਤੇ ਅਜੇ ਵੀ ਪਾਬੰਦੀ ਰਹੇਗੀ।
ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਸਬ ਡਵੀਜ਼ਨ, ਮੋਹਾਲੀ, ਏਅਰਪੋਰਟ ਰੋਡ ‘ਤੇ 23 ਮਾਰਚ ਤੱਕ ਇੰਟਰਨੈੱਟ ਸੇਵਾਵਾਂ ਠੱਪ ਰਹਿਣਗੀਆਂ ਅਤੇ ਬਾਕੀ ਜ਼ਿਲ੍ਹਿਆਂ ਵਿਚ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।