CBI ਦੇ 2 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦਿੱਲੀ ਆਬਕਾਰੀ ਨੀਤੀ ਘੁਟਾਲੇ ‘ਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਅੱਜ ਮੁੜ ਤੋਂ ਰਾਊਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਕੋਰਟ ਨੇ ਮਨੀਸ਼ ਸਿਸੋਦੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹੁਣ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ 20 ਮਾਰਚ ਤੱਕ ਤਿਹਾੜ ਜੇਲ੍ਹ ਵਿਚ ਰਹਿਣਗੇ। ਹਾਲਾਂਕਿ, ਮਨੀਸ਼ ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਲਈ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਸਿਸੋਦੀਆ ਨੇ ਪਟੀਸ਼ਨ ‘ਚ ਕਿਹਾ ਕਿ ਸੀ. ਬੀ. ਆਈ. ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਜਿਸ ਦੀ ਸੁਣਵਾਈ ਹੁਣ 10 ਮਾਰਚ ਨੂੰ ਹੋਵੇਗੀ।
ਦੱਸ ਦੇਈਏ ਸਿਸੋਦੀਆ ਨੂੰ 2021-22 ਲਈ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 26 ਫਰਵਰੀ ਨੂੰ 8 ਘੰਟੇ ਦੀ ਪੁੱਛ-ਗਿੱਛ ਮਗਰੋਂ ਐਤਵਾਰ ਦੇਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ।