ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਦੂਜੇ ਦਿਨ ਹੋਏ ਹੰਗਾਮੇ ਤੋਂ ਬਾਅਦ ਅੱਜ ਵੀ ਮਾਹੌਲ ਗਰਮ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ (ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ) ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਲਗਾਕੇ ਬੈਠ ਗਏ ਹਨ। ਇਸ ਦੌਰਾਨ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮੰਤਰੀ ਕੁਲਦੀਪ ਧਾਲੀਵਾਲ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਧਰਨਾ ਲਗਾਉਣ ਦੀ ਕੋਈ ਲੋੜ ਨਹੀਂ ਹੈ, ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਹਨ। ਉਹ ਜਦੋਂ ਚਾਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਹੈ। ਨਾਲ ਹੀ ਤੁਹਾਨੂੰ ਦਸ ਦਈਏ ਕਿ ਇਹ ਧਰਨਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵੱਲੋਂ CM ਮਾਨ ਨਾਲ 20 ਤਾਰੀਖ ਨੂੰ ਮੀਟਿੰਗ ਪੱਕਾ ਕਰਨ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ ਹੈ।
ਦਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮ ਹਨ ਕਿ ਉਹ ਸਰਕਾਰ ਅਤੇ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ। ਉਹਨਾਂ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਸਭ ਕੁਝ ਉਨ੍ਹਾਂ ਦੇ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ ਕੁਝ ਵੀ ਨਹੀਂ ਜਾ ਰਿਹਾ, ਸਾਡੀ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ। ਜਿਸ ਕਾਰਨ ਮੈਂ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠਣ ਲਈ ਮਜਬੂਰ ਹਾਂ।
ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ