ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਗਵਰਨਰ ਬਨਵਾਰੀਲਾਲ ਪੁਰੋਹਿਤ ਆਹਮੋ-ਸਾਹਮਣੇ ਹੁੰਦੇ ਵਿਖਾਈ ਦੇ ਰਹੇ ਹਨ। ਉਥੇ ਹੀ ਦੂਜੇ ਪਾਸੇ ਰਾਜਪਾਲ ਦੇ ਹੱਕ ਵਿਚ ਆਏ ਵਿਰੋਧੀਆਂ ਵਲੋਂ ਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀ ਮੰਗ ਚੁੱਕੀ ਜਾ ਚੁੱਕੀ ਹੈ। ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰਾ ਜਵਾਬ ਦਿੱਤਾ ਹੈ।
ਸੀ.ਐਮ. ਪੰਜਾਬ ਨੇ ਟਵੀਟ ਕਰਦੇ ਹੋਏ ਕਈ ਵੱਡੇ ਸਿਆਸੀ ਲੀਡਰਾਂ ਦੇ ਨਾਂ ਲਿਖਕੇ ਉਹਨਾਂ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, “ਕੈ: ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਪੰਜਾਬ ‘ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ।
ਕੈ: ਅਮਰਿੰਦਰ ਸਿੰਘ,ਕੇਵਲ ਢਿੱਲੋਂ,ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪੑੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ..ਪੰਜਾਬ ਚ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ..ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਨੇ
— Bhagwant Mann (@BhagwantMann) February 27, 2023
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਗਈ ਸੀ ਪਰ ਰਾਜਪਾਲ ਨੇ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਇਸ ਨੂੰ ਲੈ ਕੇ ਆਪ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਉਥੇ ਹੀ ਦੂਜੇ ਪਾਸੇ ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ਤੋਂ ਬਾਅਦ ਵਿਰੋਧੀ ਆਗੂਆਂ ਵਲੋਂ ਲਗਾਤਾਰ ਸੂਬੇ ਦੇ ਵਿਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ।