ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਨੂੰ ਲੈਕੇ ਹੁਣ ਪੰਜਾਬ ਪੁਲਿਸ ਨੇ ਸਖ਼ਤੀ ਨਾਲ ਐਕਸ਼ਨ ਲੈਂਦਿਆਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਪੰਜਾਬ ਪੁਲਿਸ ਅਜਿਹੇ ਕਿਸੇ ਵੀ ਅਨਸਰ ਦੇ ਖ਼ਿਲਾਫ਼ ਕੋਈ ਰਹਿਮ ਨਹੀਂ ਕਰੇਗੀ। ਸੂਬੇ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਸਬੰਧੀ ਪੰਜਾਬ ਪੁਲਿਸ ਇੰਡੀਆ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਵੀ ਪਾਈ ਗਈ ਹੈ। ਜਿਸ ਵਿਚ ਜਨਤਾ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਜਨਤਾ ਦਾ ਧਿਆਨ ਖਿੱਚਣ ਲਈ ਝੂਠਾ ਦਾਅਵਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।
False claims are being made by various imposters on social media to destabilize #Punjab’s peace & harmony.
This is a False Claim to gain limelight.
We advise you all to stay away from rumour mongers & verify news before sharing on social media platforms. #FakeDiKhairNahi pic.twitter.com/EY9IBt7FYg
— Punjab Police India (@PunjabPoliceInd) February 27, 2023
ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ।
ਇਹ ਜਨਤਾ ਦਾ ਧਿਆਨ ਖਿੱਚਣ ਲਈ ਝੂਠਾ ਦਾਅਵਾ ਹੈ।
ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।
— Punjab Police India (@PunjabPoliceInd) February 27, 2023
ਦਸ ਦਈਏ ਕਿ ਪੰਜਾਬ ਪੁਲਸ ਪੁਲਿਸ ਸੋਸ਼ਲ ਮੀਡੀਆ ’ਤੇ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਪੱਤਰ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਪੱਤਰ ’ਚ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਹੋਈ ਘਟਨਾ ਨੂੰ ਲੈ ਕੇ ਗੋਲਡੀ ਬਰਾੜ ਦਾ ਬਿਆਨ ਸੀ। ਪੰਜਾਬ ਦੀ ਨੇ ਇਸ ਪੱਤਰ ਨੂੰ ਝੂਠਾ ਅਤੇ ਅਫਵਾਹਾਂ ਫੈਲਾਉਣ ਵਾਲਾ ਕਰਾਰ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸੂਬਾ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।