‘ਵਾਰਿਸ ਪੰਜਾਬ ਦੇ’ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ‘ਤੇ ਜਿਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਉਥੇ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਸਵਾਲਾਂ ਦੇ ਕਠਹਿਰੇ ਵਿਚ ਖੜ੍ਹਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਜਿਥੇ ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ‘ਚ ਜ਼ਖ਼ਮੀ ਪੁਲਿਸ ਅਧਿਕਾਰੀਆਂ ਦਾ ਹਾਲ ਜਾਣਨ ਲਈ ਪਹੁੰਚੇ ਉਥੇ ਹੀ ਉਹਨਾਂ ਨੇ ਅੰਮ੍ਰਿਤਪਾਲ ਸਿੰਘ ‘ਤੇ ਵੀ ਨਿਸ਼ਾਨੇ ਸਾਧੇ ਹਨ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਨਹੀਂ ਲਿਆ ਗਿਆ, ਆੜ ਲਈ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਹੁਤ ਵੱਡਾ ਨਿਰਾਦਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਗੁਰੂ ਦਾ ਸਿੱਖ ਤਾਂ ਸਭ ਦਾ ਭਲਾ ਮੰਗਦਾ ਹੈ ਇਹ ਕਿਥੋਂ ਦਾ ਸਿਸਟਮ ਹੈ। ਨਾਲ ਹੀ ਉਹਨਾਂ ਸਵਾਲ ਕੀਤਾ ਹੈ ਕਿਹਾ ਕਿ ਜਿਹੜੇ ਥਾਣੇ ‘ਚ ਲਾਹਣ ਪਈ ਸੀ, ਕੁੱਕੜ ਵੱਡੇ ਜਾਂਦੇ ਹਨ ਉਥੇ ਤੁਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਲੈਕੇ ਜਾਓ ਤਾਂ ਤੁਸੀ ਕਿੰਨੇ ਕੁ ਸਿਆਣੇ ਹੋ ?