ਪੰਜਾਬ ਦੀ ਮਾਨ ਸਰਕਾਰ ਨੂੰ 3 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ, “ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ” ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ।
ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ .. ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ .
— Bhagwant Mann (@BhagwantMann) March 1, 2023
ਇਸਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਦੇ ਨਾਲ ਇਕ ਵੀਡੀਓ ਜਾਰੀ ਕਰਕੇ ਜਿਥੇ ਸੁਪਰੀਮ ਕੋਰਟ ਵਲੋਂ ਲਏ ਫੈਸਲੇ ਦਾ ਸੁਆਗਤ ਕੀਤਾ ਗਿਆ ਹੈ, ਉਥੇ ਹੀ ਉਹਨਾਂ ਕਿਹਾ ਕਿ “ਇਕ ਵਾਰ ਫਿਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਾਬਿਤ ਕਰ ਦਿੱਤਾ ਕਿ ਦੇਸ਼ ਵਿੱਚ ਕਾਨੂੰਨ ਦਾ ਰਾਜ ਚਲੇਗਾ।”
ਇਕ ਵਾਰ ਫਿਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਾਬਿਤ ਕਰ ਦਿੱਤਾ ਕਿ ਦੇਸ਼ ਵਿੱਚ ਕਾਨੂੰਨ ਦਾ ਰਾਜ ਚਲੇਗਾ #Punjab #BhagwantMann #SupremeCourtOfIndia pic.twitter.com/Tz7G9xujJu
— Kuldeep Dhaliwal (@KuldeepSinghAAP) February 28, 2023
ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ 3 ਮਾਰਚ ਨੂੰ ਬਜਟ ਸੈਸ਼ਨ ਸੱਦਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਨਹੀਂ ਦਿੱਤੀ ਸੀ। ਇਸ ਦੇ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕਰੋਟ ਦਾ ਰੁੱਖ ਕਰਕੇ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਕੱਲ੍ਹ ਸੁਣਵਾਈ ਸੀ। ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਜਿਵੇਂ ਪੰਜਾਬ ਸਰਕਾਰ ਰਾਜਪਾਲ ਵੱਲੋਂ ਮੰਗੀ ਗਈ ਜਾਣਕਾਰੀ ਦੇਣ ਲਈ ਪਾਬੰਦ ਹੈ, ਉਸੇ ਤਰ੍ਹਾਂ ਰਾਜਪਾਲ ਵਿਧਾਨ ਸਭਾ ਦਾ ਸੈਸ਼ਨ ਸੱਦਣ ਤੋਂ ਇਨਕਾਰ ਨਹੀਂ ਕਰ ਸਕਦਾ ਹੈ।