ਮੋਗਾ ਦੇ ਪਿੰਡ ਖੋਸਾ ਕੋਟਲਾ ‘ਚ ਸ਼ੁੱਕਰਵਾਰ ਸਵੇਰੇ ਹੋਏ ਦੋਹਰੇ ਕਤਲ ਕਾਰਨ ਸਨਸਨੀ ਫੈਲ ਗਈ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ ਦੋਵਾਂ ਧਿਰਾਂ ਵਿੱਚ ਗੋਲੀਬਾਰੀ ਹੋ ਗਈ। ਇਸ ਵਿੱਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ।
ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।