ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈਕੇ ਮਾਨਸਾ ਦੇ SSP ਡਾ. ਨਾਨਕ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਉਹਨਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਐੱਸ. ਆਈ. ਟੀ. ਵੱਲੋਂ ਗੰਭੀਰਤਾ ਨਾਲ ਜਾਂਚ ਜਾਰੀ ਹੈ। ਨਾਲ ਹੀ ਉਹਨਾਂ ਇਹ ਵੀ ਜਾਣਕਾਰੀ ਸਾਂਝੀ ਕੀਤ ਹੈ ਕਿ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿਚ ਦੋ ਚਲਾਨ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਕਤਲ ਮਾਮਲੇ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਨੇ ਅੱਜ ਤਕ ਕਲੀਨ ਚਿੱਟ ਨਹੀਂ ਦਿੱਤੀ ਅਤੇ ਜੋ ਵਿਅਕਤੀ ਇਸ ਕਤਲ ਕੇਸ ਨਾਲ ਜੁੜੇ ਦੱਸੇ ਜਾ ਰਹੇ ਹਨ ਅਤੇ ਵਿਦੇਸ਼ਾਂ ਵਿਚ ਬੈਠੇ ਹਨ, ਉਨ੍ਹਾਂ ਨੂੰ ਵੀ ਪੰਜਾਬ ਲਿਆਉਣ ਦੀ ਤਿਆਰੀ ਹੈ ਅਤੇ ਉਨ੍ਹਾਂ ਦਾ ਨਾਂ ਵੀ ਚਲਾਨ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੇ ਵਿਅਕਤੀਆਂ ਦੀ ਵੱਖ-ਵੱਖ ਕੈਟਾਗਿਰੀ ਹੈ।
ਉਹਨਾਂ ਕਿਹਾ ਕਿ ਪੁਲਿਸ ਆਪਣੀ ਕਾਰਵਾਈ ਵਿਚ ਲੱਗੀ ਹੋਈ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਸ ਮਾਮਲੇ ਵਿਚ ਜਿਸ ਕਿਸੇ ’ਤੇ ਵੀ ਸ਼ੱਕ ਦੀ ਉਂਗਲ ਚੁੱਕੀ। ਪੁਲਸ ਨੇ ਉਸ ਦੀ ਜਾਂਚ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਹੈ।