ਬਰਗਾੜੀ ਬੇਅਦਬੀ ਮਾਮਲੇ ਦੇ ਸਬੰਧ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਦਰਮਿਆਨ ਸੁਪਰੀਮ ਕੋਰਟ ਨੇ ਇਸ ਨੂੰ ਲੈਕੇ ਵੱਡਾ ਹੁਕਮ ਸੁਣਾਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਲਿਆ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਹੁਣ ਪੰਜਾਬ ਤੋਂ ਬਾਹਰ ਹੋਵੇਗੀ।
ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਸਵੀਕਾਰ ਕਰ ਲਈ ਹੈ। ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ ‘ਤੇ ਇਹ ਹੁਕਮ ਦਿੱਤਾ ਹੈ।
ਦਰਅਸਲ, ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਇਸ ਕੇਸ ਦੇ ਬਾਕੀ ਮੁਲਜ਼ਮਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈ ਸੀ ਅਤੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਕਰਨ ਦੀ ਮੰਗ ਕੀਤੀ ਸੀ। ਡੇਰਾ ਪ੍ਰੇਮੀਆਂ ਨੇ ਜਾਨ ਨੂੰ ਖ਼ਤਰਾ ਦੱਸਦਿਆ ਇਹ ਕੀਤੀ ਸੀ ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਮੰਗ ਮੰਨ ਲਈ ਹੈ।