ਅਪਰਾਧ ਦੀ ਦੁਨੀਆ ਵਿਚ ਲੰਮਾ ਸਮਾਂ ਰਾਜ ਕਰਨ ਵਾਲੇ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਮਹਿਲ ਸਿੰਘ ਦੀ ਲਾਸ਼ ਬਠਿੰਡਾ ਗੰਗਾਨਗਰ ਰੇਲਵੇ ਟਰੈਕ ਤੋਂ ਪੁਲਿਸ ਨੇ ਬਰਾਮਦ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਇਕ ਅਣਪਛਾਤੀ ਲਾਸ਼ ਰੇਲਵੇ ਟਰੈਕ ਤੋਂ ਮਿਲੀ ਸੀ ਜਿਸ ਨੂੰ ਪਹਿਚਾਣ ਲਈ 72 ਘੰਟੇ ਲਈ ਮੌਰਚਰੀ ਵਿਚ ਰੱਖਿਆ ਗਿਆ ਸੀ। ਹੁਣ ਜਿਸ ਦੀ ਪਹਿਚਾਣ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਵਜੋਂ ਹੋਈ ਹੈ। ਪਹਿਚਾਣ ਹੋਣ ਤੋਂ ਬਾਅਦ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਅਨੁਸਾਰ ਲਾਸ਼ ਮਿਲਣ ‘ਤੇ ਪਹਿਲਾਂ ਆਸ ਪਾਸ ਦੇ ਪਿੰਡਾਂ ਵਿੱਚ ਸ਼ਨਾਖਤ ਲਈ ਸੂਚਿਤ ਕੀਤਾ ਗਿਆ ਸੀ, ਤਾਂ ਬੀਤੇ ਦਿਨ ਵਿੱਕੀ ਗੌਂਡਰ ਦੇ ਚਾਚੇ ਜਗਦੀਸ਼ ਸਿੰਘ ਅਤੇ ਬ਼ਖਸੀਸ ਸਿੰਘ ਨੇ ਆ ਕੇ ਆਪਣੇ ਭਰਾ ਮਹਿਲ ਸਿੰਘ ਦੀ ਸ਼ਨਾਖਤ ਕੀਤੀ।
ਜ਼ਿਕਰਯੋਗ ਹੈ ਕਿ 2017 ਵਿਚ ਵਿੱਕੀ ਗੌਂਡਰ ਪੰਜਾਬ-ਰਾਜਸਥਾਨ ਦੀ ਹੱਦ ‘ਤੇ ਇਕ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ, ਜਿਸ ਤੋਂ ਬਾਅਦ ਉਸਦਾ ਪਿਤਾ ਪ੍ਰੇਸ਼ਾਨ ਰਹਿੰਦੇ ਸਨ ਅਤੇ ਅਕਸਰ ਇਕੱਲਿਆਂ ਰੌਂਦੇ ਰਹਿੰਦੇ ਸੀ।