ਦੁਨੀਆਂ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਪੁੱਤਰ ਦੇ ਇਨਸਾਫ ਦੀ ਲੜਾਈ ਲਗਾਤਾਰ ਲੜ ਰਹੇ ਹਨ। ਇਸ ਵਿਚਕਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਹਾਰਟ ਦੀ ਤਕਲੀਫ ਦਾ ਇਲਾਜ ਕਰਵਾਉਣ ਤੋਂ ਬਾਅਦ ਉਹ ਐਤਵਾਰ ਨੂੰ ਪਿੰਡ ਮੂਸੇ ਦੀ ਹਵੇਲੀ ‘ਚ ਲੋਕਾਂ ਨੂੰ ਮਿਲੇ ਪਰ ਇਕ ਵਾਰ ਫਿਰ ਉਨ੍ਹਾਂ ਦਾ ਗੁੱਸਾ ਪੰਜਾਬ ਸਰਕਾਰ ਖ਼ਿਲਾਫ਼ ਭੜਕਦਾ ਹੋਇਆ ਵਿਖਾਈ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਜੇ ਤੱਕ ਸਿੱਧੂ ਮੂਸੇਵਾਲਾ ਦੀ ਕਾਰ ਦਾ ਸ਼ੀਸ਼ਾ ਨਹੀਂ ਲਗਵਾਇਆ ਹੈ। ਉਹ ਗੋਲੀਆਂ ਨਾਲ ਛੱਲਣੀ ਹੋਈ ਥਾਰ ਸਣੇ ਸਿੱਧੂ ਮੂਸੇਵਾਲਾ ਦੀ ਤਸਵੀਰ ਲੈਕੇ ਕਾਰ ਵਿੱਚ ਘੁੰਮੇਗਾ ਅਤੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਦੱਸੇਗਾ। ਜੇਕਰ ਪੰਜਾਬ ਦੀ ਕਾਨੂੰਨ ਵਿਵਸਥਾ ਇੰਨੀ ਵਧੀਆ ਹੈ ਤਾਂ ਤੁਸੀਂ ਆਪਣੀ ਪਤਨੀ ਨੂੰ 40-40 ਗੰਨਮੈਨ ਅਤੇ ਜੈਮਰ ਕਿਉਂ ਦਿੱਤੇ ਹਨ।