ਬਾਲੀਵੁੱਡ ਅਤੇ ਪਾਲੀਵੁੱਡ ਇੰਡਸਟਰੀ ਵਿਚ ਆਪਣੀ ਐਕਟਿੰਗ ਨਾਲ ਜਗ੍ਹਾ ਬਣਾਉਣ ਵਾਲੇ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ (Amritpal Chotu) ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ ਦੀ ਮੌਤ ਦੀ ਜਾਣਕਾਰੀ PFTAA ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਕੇ ਸਾਂਝੀ ਕੀਤੀ ਗਈ ਹੈ। PFTAA ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, “ਅਸੀਂ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਅਦਾਕਾਰ ਅੰਮ੍ਰਿਤਪਾਲ ਛੋਟੂ ਨਹੀਂ ਰਹੇ।”
ਦੱਸ ਦੇਈਏ ਕਿ ਅੰਮ੍ਰਿਤਪਾਲ ਛੋਟੂ ਕਈ ਵੱਡੇ ਫਿਲਮੀ ਸਿਤਾਰਿਆਂ ਨਾਲ ਅਦਾਕਾਰੀ ਕਰਕੇ ਲੋਕਾਂ ਦਾ ਦਿੱਲ ਜਿੱਤ ਚੁੱਕੇ ਹਨ। ਖ਼ਾਸ ਕਰਕੇ ਉਨ੍ਹਾਂ ਨੇ ਆਪਣੇ ਕਾਮੇਡੀਅਨ ਕਿਰਦਾਰ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਛੋਟੂ ਪੰਜਾਬੀ ਅਤੇ ਬਾਲੀਵੁੱਡ ਕਾਮੇਡੀਅਨ ਅਤੇ ਅਦਾਕਾਰ ਸਨ।