ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸਾਂਝੇ ਕਿਸਾਨ ਮੋਰਚੇ ਨੇ ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ 7 ਦਿਨਾਂ ਵਿਚ ਉਹ ਨਾ ਸਟੇਜ ਉਤੇ ਜਾਣਗੇ ਤੇ ਨਾ ਕੋਈ ਬਿਆਨ ਜਾਰੀ ਕਰਨਗੇ।
ਮੋਰਚੇ ਦੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਚੜੂਨੀ ਨੂੰ ਕਈ ਵਾਰ ਅਜਿਹੇ ਬਿਆਨ ਦੇਣ ਤੋਂ ਵਰਜਿਆ ਸੀ ਪਰ ਉਹ ਟਲੇ ਨਹੀਂ। ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ 7 ਦਿਨਾਂ ਵਿਚ ਉਹ ਨਾ ਸਟੇਜ ਉਤੇ ਜਾਣਗੇ ਤੇ ਨਾ ਕੋਈ ਬਿਆਨ ਜਾਰੀ ਕਰਨਗੇ।
ਦੱਸ ਦਈਏ ਕਿ ਗੁਰਨਾਮ ਸਿੰਘ ਚੜੂਨੀ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਗੂਆਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਸੱਦਾ ਦੇ ਰਹੇ ਸਨ ਜਦ ਕਿ ਪੰਜਾਬ ਦੀਆਂ ਜਥੇਬੰਦੀਆਂ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਤੋਂ ਵਰਜ ਰਹੀਆਂ ਸਨ।
ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਕਸਦ ਚੋਣਾਂ ਲੜਨਾ ਨਹੀਂ, ਸਗੋਂ ਸਰਕਾਰ ਉਤੇ ਦਬਾਅ ਬਣਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਣੇ ਹੋਰ ਮੰਗਾਂ ਮਨਵਾਉਣੀਆਂ ਹਨ। ਇਸ ਲਈ ਚੜੂਨੀ ਖਿਲਾਫ ਕਾਰਵਾਈ ਕੀਤੀ ਗਈ ਹੈ।