ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵੱਖ-ਵੱਖ ਸਿਆਸੀ, ਧਾਰਮਿਕ ਹੋਰ ਸੰਪਰਦਾਇ ਦੇ ਲੋਕਾਂ ਨੂੰ ਲੋਕਾਂ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਨਾਲ ਜੁੜਿਆ ਸਾਹਮਣੇ ਆਇਆ ਹੈ। ਦਸ ਦਈਏ ਕਿ, ਸ਼ਿਵ ਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਪੰਜਾਬ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਉਨ੍ਹਾਂ ਦੇ ਮੋਬਾਇਲ ਨੰਬਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਨਫਰੰਸ ਕਾਲਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਕਾਲਰ ਖ਼ਾਲਿਸਤਾਨੀ ਨੇ ਹਰੀਸ਼ ਸਿੰਗਲਾ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਸੁਧੀਰ ਸੂਰੀ, ਇੰਦਰਾ ਗਾਂਧੀ, ਜਨਰਲ ਵੈਧੇ, ਬੇਅੰਤ ਸਿੰਘ ਨੂੰ ਖ਼ਾਲਿਸਤਾਨ ਅਤੇ ਅੱਤਵਾਦ ਦਾ ਵਿਰੋਧ ਕਰਨ ਲਈ ਮਾਰਿਆ ਗਿਆ ਸੀ, ਉਸੇ ਤਰ੍ਹਾਂ ਹਰੀਸ਼ ਸਿੰਗਲਾ ਅਤੇ ਉਸ ਦੇ ਪਰਿਵਾਰ ਨੂੰ ਗੰਨਮੈਨਾਂ ਨਾਲ ਬੰਬ ਨਾਲ ਉਡਾ ਦੇਣਗੇ। ਫੋਨ ਕਰਨ ਵਾਲੇ ਨੇ ਕਿਹਾ ਕਿ ‘ਹਰੀਸ਼ ਸਿੰਗਲਾ ਹੁਣ ਤੁਹਾਡੀ ਵਾਰੀ ਹੈ, ਤੁਹਾਨੂੰ ਕੋਈ ਨਹੀਂ ਬਚਾ ਸਕਦਾ’।
ਹਰੀਸ਼ ਸਿੰਗਲਾ ਨੇ ਇਸ ਸਬੰਧੀ ਥਾਣਾ ਕੋਤਵਾਲੀ, ਐੱਸ. ਐੱਸ. ਪੀ. ਪਟਿਆਲਾ, ਆਈ. ਜੀ. ਪਟਿਆਲਾ, ਡੀ. ਜੀ. ਪੀ. ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਤੱਕ ਦੇ ਸਾਰੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਰੋਜ਼ ਧਮਕੀ ਭਰੇ ਫੋਨ ਆ ਰਹੇ ਹਨ। ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਨ੍ਹਾਂ ਖ਼ਾਲਿਸਤਾਨੀ ਤੋਂ ਜਾਨ ਦਾ ਖ਼ਤਰਾ ਹੈ ਪਰ ਪਟਿਆਲਾ ਹਿੰਸਾ ਤੋਂ ਬਾਅਦ, ਪੰਜਾਬ ਸਰਕਾਰ ਨੇ ਅਜੇ ਤੱਕ ਮੇਰੇ ਪਰਿਵਾਰ ਦੀ ਸੰਭਾਲ ਨਹੀਂ ਕੀਤੀ। ਪੁਰਾਣੀ ਸੁਰੱਖਿਆ ਅਤੇ ਸੁਰੱਖਿਆ ਵਾਲੀ ਗੱਡੀ ਜਿਪਸੀ ਅਜੇ ਤੱਕ ਮੇਰੇ ਕੋਲ ਵਾਪਸ ਨਹੀਂ ਪਹੁੰਚੀ।