ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹੁਣ ਤੱਕ ਦੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ADGP LK ਯਾਦਵ ਦੀ ਅਗਵਾਈ ਵਾਲੀ SIT ਨੇ ਫਰੀਦਕੋਟ ਦੀ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਦਾਲਤ ਵਿਚ ਪੇਸ਼ ਕੀਤੀ ਗਈ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਮ ਸ਼ਾਮਲ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਚਲਾਨ ਵਿਚ ਉਸ ਸਮੇਂ ਦੇ ਰਹੇ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਪੀ. ਚਰਨਜੀਤ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ। ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਬੇਅਦਬੀ ਅਤੇ ਗੋਲੀਕਾਂਡ ਦੀ ਸਾਰੀ ਸਾਜ਼ਿਸ਼ ਦਾ ਮਾਸਟਰਮਾਈਂਡ ਬਣਾਇਆ ਗਿਆ ਹੈ।