ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਹੰਗਾਮੇ ਭਰੇ ਰਹਿਣ ਤੋਂ ਬਾਅਦ ਕੱਲ੍ਹ ਯਾਨੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਬਾਅਦ ਦੁਪਹਿਰ ਦੇ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ ਬਜਟ ਪੇਸ਼ ਹੋਣ ਤੋਂ ਬਾਅਦ ਦੁਪਹਿਰ 3.30 ਵਜੇ ਹੋਵੇਗੀ। ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਵੇਗੀ।
ਇਸ ਮੀਟਿੰਗ ਦੌਰਾਨ ਪੰਜਾਬ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ 10 ਮਾਰਚ ਨੂੰ ਸਵੇਰੇ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਜਟ ਪੇਸ਼ ਕਰੇਗੀ ਅਤੇ ਉਸ ਤੋਂ ਬਾਅਦ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ।