2020 ਵਿਚ ਵਿਰੋਧੀ ਧਿਰ ਵਿਚ ਰਹਿੰਦਿਆਂ ਆਮ ਆਦਮੀ ਪਾਰਟੀ ਨੇ ਉਸ ਸਮੇਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਗਵੰਤ ਮਾਨ ਦੀ ਅਗਵਾਈ ਵਿਚ ਧਰਨਾ ਲਗਾਇਆ ਸੀ। ਇਸ ਦੀ ਬਕਾਇਦ ਸ਼ਿਕਾਇਤ ਵੀ ਹੋਈ ਸੀ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ’ਤੇ ਮਾਮਲਾ ਦਰਜ ਕੀਤਾ ਸੀ।ਉਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਦੀ ਜ਼ਿਲ੍ਹਾ ਕੋਰਟ ਵਿਚ ਪੇਸ਼ ਹੋਏ ਹਨ।
ਦਸ ਦਈਏ ਕਿ 10 ਜਨਵਰੀ 2020 ਨੂੰ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੇ ਮੁੱਦੇ ਨੂੰ ਲੈ ਕੇ ਉਸ ਸਮੇਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਭਗਵੰਤ ਮਾਨ ਸਣੇ, ਹਰਪਾਲ ਚੀਮਾ, ਅਮਨ ਅਰੋੜਾ, ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ ਤੋਂ ਇਲਾਵਾ ਹੋਰ ਕਈ ਆਪ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵਿਚ ਅੱਜ ਮੁੱਖ ਮੰਤਰੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਸਨ।