ਪਿਛਲੇ ਦਿਨੀਂ ਮੋਹਾਲੀ-ਚੰਡੀਗੜ੍ਹ ਬਾਰਡਰ ਉਤੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਹਿੰਸਕ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਇਸ ਸਬੰਧੀ ਪੁਲਿਸ ਵੱਲੋਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਤੋਂ ਮਦਦ ਮੰਗੀ ਗਈ ਹੈ। ਨਾਲ ਹੀ ਪੁਲਿਸ ਵੱਲੋਂ ਮੁਲਜ਼ਮਾਂ ਦੀ ਸੂਹ ਦੇਣ ਵਾਲੇ ਲਈ 10 ਹਜ਼ਾਰ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਹ ਵੀ ਭਰੋਸਾ ਜਤਾਇਆ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਨ ਵਾਲਿਆਂ ਦੀ ਪਤਾ ਅਤੇ ਨਾਂ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਪੁਲਿਸ ਨੇ ਕਿਹਾ ਕਿ ਜੇ ਕਿਸੇ ਨੂੰ ਵੀ ਇਨ੍ਹਾਂ ਦੀ ਪਛਾਣ ਤੋਂ ਹੋਵੇ ਤਾਂ ਉਹ ਦੀ ਇਸ ਦੀ ਜਾਣਕਾਰੀ firno.63@gmail.com ਅਤੇ WhatsApp ਨੰਬਰ 9875984001 ‘ਤੇ ਜਾਣਕਾਰੀ ਸਾਂਝੀ ਕਰਨ।
ਦੱਸ ਦਈਏ ਕਿ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਲੱਗਾ ਹੋਇਆ ਹੈ।