WFI ਦੇ ਮੁਖੀ ‘ਤੇ ਜਿਨਸੀ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦਾ ਦੋਸ਼ ਲਗਾਉਣ ਵਾਲੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ 23 ਅਪ੍ਰੈਲ ਨੂੰ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਈ ਸਿਆਸੀ ਆਗੂ ਉਹਨਾਂ ਦੇ ਪ੍ਰਦਰਸ਼ਨ ਵਿਚ ਪਹੁੰਚਕੇ ਖਿਡਾਰੀਆਂ ਨੂੰ ਸਮਰਥਨ ਦੇ ਰਹੇ ਹਨ।
ਇਸ ਦਰਮਿਆਨ ਪਹਿਲਵਾਨਾਂ ਨੂੰ ਮਿਲਣ ਲਈ ਜੰਤਰ-ਮੰਤਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਕੇ ਜੰਤਰ-ਮੰਤਰ ਜਾਣ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਸ ਦੌਰਾਨ ਇਸ ਧਰਨੇ ਨੂੰ ‘ਸਤਿਆਗ੍ਰਹਿ’ ਕਰਾਰ ਦਿੱਤਾ ਸੀ।
To know what is right and not to do it is the worst cowardice !!! …. why was the FIR delayed ? ……. Not making the FIR public reflects that the FIR is mild and not corroborative to the complainant’s complaint….. intent is questionable and motive is to protect the accused……… pic.twitter.com/5ZXxE3AlfO
— Navjot Singh Sidhu (@sherryontopp) May 1, 2023
ਦੱਸ ਦੇਈਏ ਕਿ WFI ਮੁਖੀ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦਿੱਲੀ ਪੁਲਸ ਨੇ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਸਿੰਘ ਵਿਰੁੱਧ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐੱਫ.ਆਈ.ਆਰ. ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਸੀ, ਉਥੇ ਹੀ ਦੂਜੀ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ।