ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸਹਿਰ ਸਰੀ ਵਿੱਚ ਹਾਰਟ ਅਟੈਕ ਨਾਲ ਮੌਤ ਹੋਣ ਹੋ ਗਈ। ਜਾਣਕਾਰੀ ਅਨੁਸਾਰ ਗਲੀ ਦੋਧੀਆਂ ਵਾਲੀ ਜੀਰਾ ਦੇ ਸਤੀਸ਼ ਕੁਮਾਰ ਅਰੋੜਾ ਦਾ ਬੇਟਾ ਪਿ੍ੰਸ ਅਰੋੜਾ ਬੀਤੀ ਤਿੰਨ ਅਗਸਤ ਨੂੰ ਹੀ ਕੈਨੇਡਾ ਗਿਆ ਕਿ ਬੀਤੇ ਕੱਲ ਐਤਵਾਰ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਉਸ ਦੀ ਪਤਨੀ ਦੋ ਸਾਲ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਗਈ ਸੀ ਅਤੇ ਪਿਛਲੀ ਤਿੰਨ ਅਗਸਤ ਨੂੰ ਉਸ ਨੇ ਆਪਣੇ ਪਤੀ ਨੂੰ ਵੀ ਕੈਨੇਡਾ ਦੇ ਕਾਗਜ ਭੇਜ ਦਿੱਤੇ ਸਨ । ਬੀਤੇ ਸ਼ਨੀਵਾਰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਫੋਨ ਤੇ ਗੱਲਬਾਤ ਵੀ ਕੀਤੀ ਸੀ ।
ਪਰ ਹੁਣ ਪਰਿਵਾਰ ਲਈ ਬਹੁਤ ਬੁਰੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।