ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਖਿਲਾਫ਼ ਇਕ ਪਾਸੇ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੀ ਧਰਨਾ-ਪ੍ਰਦਰਸ਼ਨ ਅਜੇ ਤੱਕ ਜਾਰੀ ਉਥੇ ਹੀ ਹੁਣ ਬ੍ਰਿਜ ਭੂਸ਼ਣ ਦਾ ਇਸ ਵਿਚਕਾਰ ਇਕ ਬਿਆਨ ਸਾਹਮਣੇ ਆ ਚੁੱਕਾ ਹੈ। ਇਕ ਯੂ-ਟਿਊਬ ਚੈਨਲ ਵਲੋਂ ਮੈਡਲ ਵਾਪਸ ਕਰਨ ਦੇ ਸਵਾਲ ‘ਤੇ ਟਿੱਪਣੀ ਕਰਦੇ ਹੋਏ ਬ੍ਰਿਜ ਭੂਸ਼ਣ ਨੇ ਕਿਹਾ ਕਿ ਮੈਡਲ ਦੀ ਕੀਮਤ 15 ਰੁਪਏ ਹੈ, ਜੇਕਰ ਤੁਸੀਂ ਇਸ ਨੂੰ ਵਾਪਸ ਕਰਨਾ ਚਾਹੁੰਦੇ ਹੋ ਤਾਂ ਕਰੋੜਾਂ ਰੁਪਏ ਦਾ ਨਕਦ ਇਨਾਮ ਵਾਪਸ ਕਰ ਦਿਓ।
ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜੋ ਪੈਸਾ ਫੈਡਰੇਸ਼ਨ, ਸਰਕਾਰ ਅਤੇ ਜਨਤਾ ਵੱਲੋਂ ਖਿਡਾਰੀਆਂ ਨੂੰ ਦਿੱਤਾ ਗਿਆ ਹੈ ਉਸ ਨਾਲੋਂ ਪਿੰਡਾਂ ਵਿੱਚ ਜੋ ਖਿਡਾਰੀਆਂ ਨੂੰ ਮਾਣ ਸਤਿਕਾਰ ਮਿਲਿਆ ਹੈ। ਇਸ ਦੀ ਕੀਮਤ ਕਈ ਕਰੋੜ ਰੁਪਏ ਹੈ। ਖਿਡਾਰੀਆਂ ਨੂੰ ਇਸ ਨੂੰ ਵਾਪਸ ਕਰਨਾ ਚਾਹੀਦਾ ਹੈ। ਫਿਰ ਉਨ੍ਹਾਂ ਦੇ ਮੈਡਲ ਵਾਪਸ ਮੰਨੇ ਜਾਣਗੇ। ਖੇਡਾਂ ਕਾਰਨ ਉਸ ਨੂੰ ਸਰਕਾਰੀ ਨੌਕਰੀ ਵੀ ਮਿਲੀ ਹੈ। ਅਜਿਹੇ ‘ਚ ਜੇਕਰ ਮੈਡਲ ਵਾਪਿਸ ਆਉਂਦਾ ਹੈ ਤਾਂ ਕੀ ਹੋਵੇਗਾ। ਸਾਰਾ ਪੈਸਾ ਵਿਆਜ ਸਮੇਤ ਵਾਪਸ ਕੀਤਾ ਜਾਵੇ। ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਖਾਪ ਪੰਚਾਇਤਾਂ ਵੱਲੋਂ ਦਿੱਤੇ ਅਲਟੀਮੇਟਮ ਵਿੱਚ ਹੁਣ ਸਿਰਫ਼ 2 ਦਿਨ ਬਾਕੀ ਹਨ। ਅਜਿਹੇ ‘ਚ 21 ਮਈ ਤੋਂ ਬਾਅਦ ਪਹਿਲਵਾਨਾਂ ਦੀ ਇਹ ਹੜਤਾਲ ਵੱਡੇ ਅੰਦੋਲਨ ਦਾ ਰੂਪ ਲੈ ਸਕਦੀ ਹੈ।
ਦੱਸ ਦੇਈਏ ਕਿ 23 ਅਪ੍ਰੈਲ ਤੋਂ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ, ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਪਹਿਲਵਾਨਾਂ ਵੱਲੋਂ ਸੁਪਰੀਮ ਕੋਰਟ ਵਿੱਚ ਵੀ ਅਪੀਲ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਐਫਆਈਆਰ ਦਰਜ ਕੀਤੀ ਹੈ। ਜੰਤਰ-ਮੰਤਰ ‘ਤੇ ਬੈਠੇ ਪਹਿਲਵਾਨਾਂ ਨੂੰ ਸਿਆਸਤਦਾਨਾਂ ਅਤੇ ਕਈ ਉੱਘੀਆਂ ਸ਼ਖ਼ਸੀਅਤਾਂ ਦਾ ਸਮਰਥਨ ਲਗਾਤਾਰ ਮਿਲ ਰਿਹਾ ਹੈ।