ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ (IAS officer Sibin C) ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਨਿਯੁਕਤ ਕੀਤਾ ਹੈ। ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦਾ ਅਹੁੱਦਾ ਸੰਭਾਲਿਆ ਹੈ।
ਆਈਏਐਸ ਅਧਿਕਾਰੀ ਸਿਬਿਨ ਸੀ (IAS officer Sibin C) ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (Chief Electoral Officer) (CEO) ਵਜੋਂ ਅਹੁਦਾ ਸੰਭਾਲ ਲਿਆ ਹੈ। 2005 ਬੈਚ ਦੇ ਅਧਿਕਾਰੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਵਧੀਕ ਸੀ.ਈ.ਓ. (Additional CEO) ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਹੁਣ ਮੁੱਖ ਚੋਣ ਅਧਿਕਾਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ IAS officer Sibin C ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੀ ਲੋਕਤੰਤਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪਿਛਲੇ 17 ਸਾਲਾਂ ਦੌਰਾਨ ਬਹੁਤ ਕੁਝ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਮੈਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਦਾ ਦਫ਼ਤਰ, ਲੋਕਤੰਤਰੀ ਭਾਵਨਾ ਨੂੰ ਕਾਇਮ ਰੱਖਣ ਅਤੇ ਵੋਟਰਾਂ ਲਈ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਵੋਟਿੰਗ ਤੱਕ ਚੋਣ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰਾਗਾਂ।” ਸਿਬਿਨ ਸੀ ਨੇ ਇਹ ਵੀ ਕਿਹਾ ਕਿ ਬਿਹਤਰ ਚੋਣ ਪ੍ਰਬੰਧਨ ਅਤੇ ਸੰਚਾਲਨ ਲਈ ਪਾਰਦਰਸ਼ਤਾ ਲਿਆਉਣ ਅਤੇ ਵੋਟਰ ਸੇਵਾਵਾਂ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਨੂੰ ਪ੍ਰਮੁੱਖ ਸਾਧਨ ਵਜੋਂ ਵਰਤਿਆ ਜਾਵੇਗਾ।