ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਅੱਜ ਵਿਧਾਨ ਸਭਾ ‘ਚ ਬਜਟ ਪੇਸ਼ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਵਾਰ ਕੁੱਲ “ਇਕ ਲੱਖ ਛਿਆਨਵੇਂ ਹਜ਼ਾਰ ਚਾਰ ਸੋ ਬਾਹਟ ਕਰੋੜ” ਦਾ ਬਜਟ ਪੇਸ਼ ਕੀਤਾ ਹੈ। ਇਸ ਬਜਟ ਦੌਰਾਨ ਮਾਨ ਸਰਕਾਰ ਨੇ ਖੇਤੀਬਾੜੀ ਦੀ ਮਹੱਤਤਾ ਨੂੰ ਦਹੁਰਾਉਂਦਿਆ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 13 ਹਜ਼ਾਰ ਅੱਠ ਸੋ ਅਠਾਸੀ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 20% ਵੱਧ ਹੈ। ਨਾਲ ਹੀ ਉਹਨਾਂ ਇਹ ਵੀ ਜਾਣਕਾਰੀ ਦਿੱਤ ਕ ‘ਨਵੀਂ ਖੇਤੀ ਨੀਤੀ’ ਨੂੰ ਪੰਜਾਬ ‘ਚ ਲਿਆਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ। ਨਾਲ ਹੀ ਉਹਨਾਂ ਇਹ ਵੀ ਐਲਾਨ ਕੀਤਾ ਹੈ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਫਸਲ ਬੀਮਾ ਯੋਗਨਾ ਵੀ ਪ੍ਰਦਾਨ ਕਰਵਾਈ ਜਾਵੇਗੀ।
ਇਸ ਦੇ ਨਾਲ ਹੀ ਉਹਨਾਂ ਐਲਾਨ ਕੀਤਾ ਹੈ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ “ਨਵੀਂ ਖੇਤੀ ਨੀਤੀ” ਲਿਆਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ। ਹੋਰ ਤਾਂ ਹੋਰ ਹਰੇਕ ਪਿੰਡ ਵਿਚ ਵਿਸਤਾਰ ਸੇਵਾਵਾਂ ਪ੍ਰਦਾਨ ਕਰ ਅਤੇ ਕਿਸਾਨਾਂ ਦੇ ਘਰ-ਘਰ ਜਾ ਕੇ ਸੂਚਨਾ ਅਤੇ ਜਾਣਕਾਰੀ ਦੇਣ ਲਈ 2,574 ‘ਕਿਸਾਨ ਮਿੱਤਰ’ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਨਾ ਸਿਰਫ਼ ਪਿੰਡ ਪੱਧਰ ‘ਤੇ ਰੁਜ਼ਗਾਰ ਪੈਦਾ ਹੋਵੇਗਾ ਸਗੋਂ ਕਿਸਾਨਾਂ ਨੂੰ ਖੇਤੀ ਵਿਚ ਵਧੀਆ ਢੰਗ ਅਪਣਾਉਣ ਵਿਚ ਮਦਦ ਮਿਲੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਅਤੇ ਬੇਨਿਯਮੀਆਂ ਤੋਂ ਬਚਾਉਣ ਲਈ ਫਸਲ ਬੀਮਾ ਪ੍ਰਦਾਨ ਕਰਨ ਦਾ ਵੀ ਐਲਾਨ ਇਹ ਬਜਟ ਦੌਰਾਨ ਕੀਤਾ ਗਿਆ ਹੈ।