ਅੱਜ ਪੰਜਾਬ ਕੈਬਨਿਟ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦਰਮਿਆਨ ਉਹਨਾਂ ਜਾਣਕਾਰੀ ਦਿੱਤੀ ਕਿ 3 ਮਾਰਚ ਤੋਂ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ। ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਹੋਵੇਗਾ। ਇਸ ਤੋਂ ਇਲਾਵਾ 6 ਮਾਰਚ ਨੂੰ ਭਾਸ਼ਣ ’ਤੇ ਚਰਚਾ ਹੋਵੇਗਾ ਅਤੇ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ 11 ਮਾਰਚ ਨੂੰ ਬਜਟ ’ਤੇ ਬਹਿਸ ਕੀਤੀ ਜਾਵੇਗੀ। ਜੀ 10 ਸੰਮੇਲਨ ਦੇ ਚੱਲਦੇ 7 ਅਤੇ 8 ਮਾਰਚ ਨੂੰ ਬ੍ਰੇਕ ਹੋਵੇਗੀ। 22 ਤੋਂ 24 ਮਾਰਚ ਨੂੰ ਵਿਧਾਨ ਸਭਾ ਮੁੜ ਆਪਣਾ ਕੰਮ ਕਰੇਗੀ। ਇਸ ਤੋਂ ਸਾਫ ਹੈ ਕਿ 3 ਮਾਰਚ ਤੋਂ ਲੈ ਕੇ 11 ਮਾਰਚ ਤੱਕ ਬਜਟ ਸੈਸ਼ਨ ਦਾ ਪਹਿਲਾਂ ਪੜਾਅ ’ਤੇ 22 ਤੋਂ 25 ਮਾਰਚ ਤੱਕ ਦੂਜਾ ਪੜਾਅ ਚੱਲੇਗਾ। ਨਾਲ ਹੀ ਤੁਹਾਨੂੰ ਦਸ ਦਈਏ ਕਿ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।