ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਜਾਂ ਤਾਪਮਾਨ ਵਿੱਚ ਕੋਈ ਖਾਸ ਉਤਰਾਅ-ਚੜ੍ਹਾਅ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ 3 ਤੋਂ 4 ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ। ਇਸ ਦੌਰਾਨ ਮੌਸਮ ਸਾਫ਼ ਰਹੇਗਾ ਅਤੇ ਗਰਮੀ ਵੀ ਮਹਿਸੂਸ ਹੋਵੇਗੀ ਪਰ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ। 11 ਮਈ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਤੋਂ ਸੰਤੋਸ਼ਜਨਕ ਸ਼੍ਰੇਣੀ ਵਿੱਚ ਹੈ।