ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਵਲੋਂ ਅੱਜ ਪੰਜਾਬ ਦੀ ਮਾਨ ਸਰਕਾਰ ਦਾ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਪੇਸ਼ ਕਰਨ ਤੋਂ ਬਾਅਦ ਜਿਥੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਵਾਰਤਾ ਕਰਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਸੀ। ਉਥੇ ਹੀ ਇਸ ‘ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆ ਚੁੱਕਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਜਿਸ ‘ਚ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਹਰ ਵਰਗ ਸਮੇਤ ਸਿਹਤ, ਸਿੱਖਿਆ,ਖੇਤੀਬਾੜੀ, ਰੁਜ਼ਗਾਰ ਤੇ ਵਪਾਰ ਦਾ ਬਜਟ ‘ਚ ਖਾਸ ਖਿਆਲ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ। ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ।”
ਅੱਜ ਸਾਡੀ ਸਰਕਾਰ ਨੇ "ਆਮ ਲੋਕਾਂ ਦਾ ਬਜਟ" ਪੇਸ਼ ਕੀਤਾ ਜਿਸ 'ਚ ਲੋਕਾਂ 'ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ..ਹਰ ਵਰਗ ਸਮੇਤ ਸਿਹਤ, ਸਿੱਖਿਆ,ਖੇਤੀਬਾੜੀ, ਰੁਜ਼ਗਾਰ ਤੇ ਵਪਾਰ ਦਾ ਬਜਟ ‘ਚ ਖਾਸ ਖਿਆਲ ਰੱਖਿਆ ਗਿਆ ਹੈ..ਵਿੱਤ ਮੰਤਰੀ @HarpalCheemaMLA ਜੀ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ..
ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ… pic.twitter.com/SFZF87TqRP
— Bhagwant Mann (@BhagwantMann) March 10, 2023
ਦੱਸਣਯੋਗ ਹੈ ਕਿ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ ਜੋ ਕਿ ਪਿਛਲੇ ਸਾਲ ਤੋਂ 26 ਫੀਸਦੀ ਜ਼ਿਆਦਾ ਹੈ। ਇਸ ਤੋਂ ਪਹਿਲਾਂ 2022-23 ਵਿਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ।