ਪੰਜਾਬ-ਹਰਿਆਣਾ ਹਾਈਕੋਰਟ ਦੇ ਜੱਜਾ ਖਿਲਾਫ਼ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨ ‘ਤੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਅਦਾਲਤ ਨੇ 6 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੇਖੋਂ ਨੂੰ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਥੇ ਦਸਣਯੋਗ ਹੈ ਕਿ ਹਾਈ ਕੋਰਟ ਨੇ ਸੋਸ਼ਲ ਮੀਡੀਆ ‘ਤੇ ਪਾਈ ਗਈ ਵੀਡੀਓ ਲਈ ਡੀ. ਐੱਸ. ਪੀ. ਸੇਖੋਂ ‘ਤੇ ਖ਼ੁਦ ਨੋਟਿਸ ਲਿਆ ਸੀ, ਜਿਸ ਵਿੱਚ ਉਸ ਨੇ ਨਸ਼ਿਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਬੈਂਚ ਵਿਰੁੱਧ ਕਥਿਤ ਤੌਰ ‘ਤੇ “ਨਿੱਜੀ ਦੋਸ਼” ਲਗਾਏ ਸਨ। ਦਰਅਸਲ ਸੇਖੋਂ ਨੇ ਹਾਈ ਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਗਾਏ ਸਨ। ਜਿਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਡੀ. ਐੱਸ. ਪੀ. ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਪੇਸ਼ੀ ਦੌਰਾਨ ਅਦਾਲਤ ਨੇ ਉਹਨਾਂ ਨੂੰ 6 ਮਹੀਨੇ ਦੀ ਸਜ਼ਾ ਦੇ ਨਾਲ-ਨਾਲ 2000 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।