ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਇਸ ਲਈ ਅੱਜ ਬੇਰੁਜ਼ਗਾਰ ਅਧਿਆਪਕ ਵੇਕਰਾ ਮਿਲਕ ਪਲਾਂਟ ਦੇ ਕੋਲ ਇਕੱਠੇ ਹੋਏ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦੇ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ ਤੱਕ ਮਾਰਚ ਕੀਤਾ ਤੇ ਪੁਲਿਸ ਵਲੋਂ ਭਾਰੀ ਫੋਰਸ ਲਗਾ ਕੇ ਬੇਰੁਜਗਾਰਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਤੇ ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵੱਧਣ ਲੱਗੇ ਤਾਂ ਪੁਲਿਸ ਦੀ ਬੇਰੁਜ਼ਗਾਰ ਅਧਿਆਪਕਾਂ ਨਾਲ ਝੜਪ ਹੋ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਅਸੀ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਾਂ ਪਰ ਸਾਡੇ ਇਕ ਵੀ ਮੰਗ ਮੰਨੀ ਨਹੀਂ ਜਾ ਰਹੀ ਹੈ। ਜਿਸ ਕਾਰਨ ਸੰਬੰਧਿਤ ਬੇਰੁਜ਼ਗਾਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਹਾਲੇ ਵੀ ਕੋਈ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਸਮੇਂ ‘ਚ ਹੋਰ ਨਵੀਂ ਰਣਨੀਤੀ ਬਣਾਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।