ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਭਲਕੇ ਵੀਰਵਾਰ ਨੂੰ ਦਿੱਲੀ ਵਿਖੇ ਹੋਵੇਗੀ। 3 ਮਾਰਚ ਨੂੰ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਨਾਲ ਅਹਿਮ ਮੀਟਿੰਗ ਕੀਤੀ ਜਾਵੇਗੀ।
ਮੀਡੀਆ ਰਿਪੋਰਟਾ ਮੁਤਾਬਕ ਅਜਨਾਲਾ ਘਟਨਾਕ੍ਰਮ ਨੂੰ ਲੈਕੇ ਵੀ ਇਸ ਮੀਟਿੰਗ ਵਿਚ ਚਰਚਾ ਕੀਤੀ ਜਾ ਸਕਦੀ ਹੈ। ਉਧਟ ਕੇਂਦਰ ਸਰਕਾਰ ਨੇ ਅਜਨਾਲਾ ’ਚ ਵਾਪਰੀ ਘਟਨਾ ਸੰਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਵੀ ਮੰਗੀ ਸੀ। ਕੇਂਦਰ ਸਰਕਾਰ, ਪੰਜਾਬ ਦੇ ਸਾਰੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੀ ਹੈ।