ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਖਿਲਾਫ਼ ਕਾਂਗਰਸ ਹਾਈਕਮਾਂਡ ਨੇ ਵੱਡਾ ਐਕਸ਼ਨ ਲੈਂਦਿਆਂ, ਉਨ੍ਹਾਂ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਕਾਂਗਰਸ ਪਾਰਟੀ ਵਲੋਂ ਇਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟਿਸ ਅਨੁਸਾਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਮਹਾਰਾਣੀ ਪ੍ਰਨੀਤ ਕੌਰ ਖਿਲਾਫ਼ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਪ੍ਰਨੀਤ ਕੌਰ ਖਿਲਾਫ਼ ਕੀਤੀ ਗਈ ਹੈ।
ਨੋਟਿਸ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਰਾਜਾ ਵੜਿੰਗ ਨੇ ਪ੍ਰਨੀਤ ਕੌਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ ਉਹਨਾਂ ਨੂੰ ਪਾਰਟੀ ‘ਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਪ੍ਰਨੀਤ ਕੌਰ ਵਲੋਂ 3 ਦਿਨਾਂ ‘ਚ ਉਹਨਾਂ ਨੂੰ ਪਾਰਟੀ ‘ਚੋਂ ਨਾ ਕੱਢਣ ਦਾ ਕਾਰਨ ਵੀ ਦੱਸਿਆ ਜਾਵੇ।
ਦਸ ਦਈਏ ਕਿ ਭਾਰਤ ਜੋੜੋ ਯਾਤਰਾ ਜਦੋਂ ਪੰਜਾਬ ‘ਚ ਚਲ ਰਹੀ ਸੀ ਤਾਂ ਉਸ ਸਮੇਂ ਵੀ ਪ੍ਰਨੀਤ ਕੌਰ ਇਸ ਯਾਤਰਾ ਵਿਚ ਸ਼ਾਮਲ ਨਹੀਂ ਹੋਏ ਹਨ ਅਤੇ ਇਹ ਵੀ ਖ਼ਬਰਾ ਆ ਰਹੀਆਂ ਸੀ ਕਿ ਪ੍ਰਨੀਤ ਕੌਰ ਜਲਦ ਭਾਜਪਾ ਦੇ ਵਿਚ ਸ਼ਾਮਲ ਹੋ ਸਕਦੇ ਹਨ।