ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਹਨਾਂ ਨੇ ਕੈਲੀਫੋਰਨੀਆ ‘ਚ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਇਕ ਬਿਆਨ ਦਿੱਤਾ ਜਿਸ ‘ਤੇ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦਿੱਤੇ ਭਾਸ਼ਣ ਵਿੱਚ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉਹ ਥਾਈਲੈਂਡ ਗਏ ਸਨ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਭਾਰਤ ਜੋੜੋ ਯਾਤਰਾ ਨਾਲ ਤੁਲਨਾ ਕੀਤੀ ਅਤੇ ਕਿਹਾ ਕਿ ਉਹ ਸਾਡੇ ਪੈਦਾ ਹੋਣ ਤੋਂ ਪਹਿਲਾਂ ਹੀ ਭਾਰਤ ਜੋੜੋ ਯਾਤਰਾ ਕਰ ਰਹੇ ਸੀ। ਰਾਹੁਲ ਗਾਂਧੀ ਦੇ ਭਾਸ਼ਣ ਦਾ ਇਹ ਹਿੱਸਾ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗਾ। ਭਾਜਪਾ ਨੇਤਾਵਾਂ ਅਤੇ ਹੋਰ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਉਸਦੀ ਜਾਣਕਾਰੀ ‘ਤੇ ਸਵਾਲ ਕਰਨਾ ਸ਼ੁਰੂ ਕਰ ਦਿੱਤਾ।
I am very much hurt & appalled by @RahulGandhi's statement in california.
"Guru Nanak ji did Bharat Jodo Yatra by visiting Mecca, Thailand much before me."
I thought @SGPCAmritsar or other Sikh clergy will react to Rahul's drawing parallel between his shallow political… pic.twitter.com/tE1ITwSIRb— RP Singh Ntnl Spokesperson BJP (Modi Ka Parivar) (@rpsinghkhalsa) May 31, 2023
ਇਸ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਖੇਦੀ ਕੀਤੀ ਗਈ ਅਤੇ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਪਰਿਵਾਰ ਨੂੰ ਦੁੱਤਕਾਰਿਆ ਜਾਵੇ। ਇਸ ਤੋਂ ਇਲਾਵਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਆਰ.ਪੀ. ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰਾਹੁਲ ਗਾਂਧੀ ਨੂੰ ਉਹਨਾਂ ਦੇ ਇਸ ਬਿਆਨ ਲਈ ਘੇਰਿਆ ਹੈ।
Dear Rahul Gandhi
How much should we keep forgiving in the name of your stupidity?
Where did you read that Guru Nanak went to Thailand?Is it too much to expect that you should talk like a sensible intelligent person when it concerns religion?pic.twitter.com/yB4DCyjoyL
— Manjinder Singh Sirsa (मोदी का परिवार) (@mssirsa) May 31, 2023
.@RahulGandhi should avoid speaking on subjects of which he has neither knowledge nor understanding. He clearly doesn’t know that the vision of Shri Guru Nanak Dev ji transcends geographical boundaries and is not only global but also cosmic in its reach. To suggest that Guru… pic.twitter.com/Tnle1vHHm2
— Sukhbir Singh Badal (@officeofssbadal) June 1, 2023