ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਦੇ ਵਿੱਚ ਕਿਸਾਨਾਂ ਦੀਆਂ ਮੰਗਾਂ ਦੇ ਮੁੱਦੇ ਦੇ ਨਾਲ-ਨਾਲ ਵੱਖ-ਵੱਖ ਮੁੱਦੇ ਚੁੱਕੇ ਹਨ। ਲੋਕ ਸਭਾ ਦੇ ਵਿੱਚ ਸਿਫ਼ਰ ਕਾਲ ਦੌਰਾਨ ਹਰਸਿਮਰਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਵਾਦਪੂਰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਚਿੱਠੀ ਲਿਖ ਕੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ। ਕਿਸਾਨਾਂ ਨਾਲ ਕੇਂਦਰ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਅਤੇ ਕੇਂਦਰ ਸਰਕਾਰ ਦੇ ਇਸ ਵਾਅਦੇ ਤੋਂ ਬਾਅਦ ਆਪਣਾ ਅੰਦੋਲਨ ਖ਼ਤਮ ਕਰ ਦਿੱਤਾ ਸੀ।
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਬਾਦਲ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਦਸੰਬਰ ਵਿੱਚ ਸਰਕਾਰ ਨੇ ਚਿੱਠੀ ਦੇ ਵਿੱਚ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਕਿਸਾਨ ਮੁੜ ਦਿੱਲੀ ਦੇ ਬਾਰਡਰਾਂ ਉੱਤੇ ਆ ਕੇ ਧਰਨਾ ਦੇਣ ਲਈ ਮਜਬੂਰ ਹਨ। ਇਸ ਲਈ ਕੇਂਦਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਬਿਜਲੀ ਸੋਧ ਬਿੱਲ 2022 ਸਦਨ ਵਿੱਚ ਪੇਸ਼ ਕੀਤਾ, ਜਿਸ ਦੇ ਉੱਪਰ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਨੇ ਆਪਣੀ ਜਾਨਾਂ ਗਵਾਈਆਂ ਸਨ ਕਿਸਾਨ ਅੰਦੋਲਨ ਦੇ ਦੌਰਾਨ 850 ਕਿਸਾਨ ਸ਼ਹੀਦ ਹੋ ਗਏ ਸਨ, ਸ਼ਹੀਦ ਹੋਏ ਕਿਸਾਨਾਂ ਦੇ ਲਈ ਮੁਆਵਜ਼ਾ ਮੰਗਿਆ ਗਿਆ ਸੀ। ਅੰਦੋਲਨ ਦੌਰਾਨ ਜਿਨ੍ਹਾਂ ਖ਼ਿਲਾਫ਼ ਕੇਸ ਕੀਤੇ ਗਏ ਸਨ, ਕੇਸ ਵਾਪਸੀ ਦੀ ਮੰਗ ਕੀਤੀ ਗਈ ਸੀ। ਪਹਿਲਾਂ ਸਰਕਾਰ ਦੀ ਜ਼ੁਬਾਨ ਹੁੰਦੀ ਸੀ ਪਰ ਹੁਣ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ।
ਸੰਸਦ ਮੈਂਬਰ ਹਰਸਿਮਰਤ ਬਾਦਲ ਕੌਰ ਬਾਦਲ ਨੇ ਸੰਸਦ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਤੀ ਤੌਰ ’ਤੇ ਕਿਹਾ ਸੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇਗਾ ਪਰ ਅਜੇ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਭਰ ’ਚ ਬਦਲਾਅ ਦੀ ਗੱਲ ਕੀਤੀ ਗਈ ਸੀ ਪਰ ਅੱਜ ਵੀ ਡਰ ਦਾ ਮਾਹੌਲ ਹੈ। ਹਰ ਸ਼ਖ਼ਸ ਡਰਿਆ ਹੋਇਆ ਹੈ। ਰਾਕੇਟ ਲਾਂਚਰ ਦਾ ਹਮਲਾ ਕੀਤਾ ਗਿਆ ਪਰ ਸਰਕਾਰ ਸੁੱਤੀ ਹੋਈ ਹੈ। ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ।ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ।