ਕਈ ਸਾਬਕਾ ਮੰਤਰੀਆਂ ‘ਤੇ ਸ਼ਿਕੰਜਾ ਕਸਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਪਣੇ ਨਿਸ਼ਾਨੇ ‘ਤੇ ਲੈ ਲਿਆ ਹੈ।
ਦਸ ਦਈਏ ਕਿ ਵਿਜੀਲੈਂਸ ਬਿਊਰੋ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿਚ ਹੀ ਜਾਂਚ ਏਜੰਸੀ ਵੱਲੋਂ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ 24 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ।
ਵਿਜੀਲੈਂਸ ਬਿਊਰੋ ਨੇ ਰਾਜ ਦੇ ਮਾਲ ਅਧਿਕਾਰੀਆਂ ਨੂੰ ਕੁਝ ਪਲਾਟਾਂ ਤੋਂ ਇਲਾਵਾ ਨਿਊ ਚੰਡੀਗੜ੍ਹ ਵਿੱਚ ਇੱਕ ਫਾਰਮ ਹਾਊਸ ਸਮੇਤ ਜਾਇਦਾਦ ਦੇ ਰਿਕਾਰਡ ਦੀ ਪੁਸ਼ਟੀ ਕਰਨ ਲਈ ਵੀ ਕਿਹਾ ਹੈ। ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਕਰਮਚਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਮਹਿੰਦਰਾ ਨਾਲ ਵਿਸ਼ੇਸ਼ ਡਿਊਟੀ ‘ਤੇ ਅਧਿਕਾਰੀ ਵਜੋਂ ਕੰਮ ਕੀਤਾ ਸੀ।