ਰਿਸ਼ਵਤ ਮਾਮਲੇ ਦੇ ਵਿਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅੱਜ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਸੁਣਵਾਈ ਦੌਰਾਨ ਵਿਧਾਇਕ ਨੂੰ 2 ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦੇ ਦਿੱਤਾ ਹੈ। ਦਸ ਦਈਏ ਕਿ ਵਿਜੀਲੈਂਸ ਵੱਲੋਂ ਐਮਐਲਏ ਅੰਮ੍ਰਿਤ ਰਤਨ ਨੂੰ ਅਦਾਲਤ ‘ਚ ਦਲਜੀਤ ਕੌਰ ਜੱਜ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਜੀਲੈਂਸ ਨੂੰ 2 ਮਾਰਚ ਤੱਕ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਉਹਨਾਂ ਨੂੰ 27 ਫਰਵਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਵਿਧਾਇਕ ਅਮਿਤ ਰਤਨ ਦੇ ਕਰੀਬੀ ਰਸ਼ਮ ਗਰਗ ਵੱਲੋਂ ਪਿੰਡ ਘੁੱਡਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ ਬਿੱਲ ਪਾਸ ਕਰਵਾਉਣ ਦੇ ਬਦਲੇ 4-5 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਰਸ਼ਮ ਦੀ ਗ੍ਰਿਫਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ ਪਰ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਰ ਫੇਰ ਵਿਜੀਲੈਂਸ ਨੇ ਜਾਂਚ ਤੋਂ ਬਾਅਦ 23 ਫਰਵਰੀ ਨੂੰ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗਿ੍ਫ਼ਤਾਰ (AAP MLA Amit Ratan arrested) ਕੀਤਾ ਸੀ।