ਇਸ ਵੇਲੇ ਦੀ ਵੱਡੀ ਖ਼ਬਰ ਜਲਾਲਾਬਾਦ ਤੋਂ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਐਮ.ਐਲ.ਏ. ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਰਿਸ਼ਵਤਖੋਰੀ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਉਤੇ ਰਿਸ਼ਵਤ ਦੇ ਦੋਸ਼ ਹਨ। ਇਸ ਮਾਮਲੇ ਵਿਚ ਜਲਾਲਾਬਾਦ ਦੇ ਇਕ ਸ਼ਖ਼ਸ ਨੇ ਗੋਲਡੀ ਕੰਬੋਜ ਦੇ ਪਿਤਾ ਉਤੇ ਰਿਸ਼ਵਤ ਨੂੰ ਲੈ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮਿਲੀ ਹੈ ਕਿ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਹਨਾਂ ਖਿਲਾਫ਼ ਕਾਰਵਾਈ ਕਰ ਦਿੱਤੀ ਹੈ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਕ ਮਹਿਲਾ ਨੂੰ ਨੌਕਰੀ ਲਗਾਉਣ ਬਦਲੇ ਰਿਸ਼ਵਤ ਲੈਣ ਦਾ ਮਾਮਲਾ ਸੀ ਇਸ ਤੋਂ ਬਾਅਦ ਪੁਲਿਸ ਅਧਿਕਾਰੀ ਜਾਂਚ ਕਰ ਰਹੇ ਹਨ। ਉਥੇ ਹੀ ਇਸ ਮਾਮਲੇ ‘ਤੇ ਵਿਧਾਇਕ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਜੋ ਗਲਤ ਕੰਮ ਕਰੇਗਾ ਉਹ ਗ੍ਰਿਫ਼ਤਾਰ ਹੋਵੇਗਾ। ਵਿਧਾਇਕ ਦਾ ਕਹਿਣਾ ਹੈ ਕਿ ਮੇਰੇ ਪਿਤਾ ਨਾਲ ਲੰਮੇ ਸਮੇਂ ਤੋਂ ਕੋਈ ਲਿੰਕ ਨਹੀ ਹੈ। ਵਿਧਾਇਕ ਦਾ ਕਹਿਣਾ ਹੈ ਕਿ ਜੋ ਵੀ ਗਲਤ ਕੰਮ ਕਰੇਗਾ ਉਸ ਉੱਤੇ ਕਾਰਵਾਈ ਜਰੂਰ ਹੋਵੇਗੀ।