ਕੁਝ ਦਿਨ ਪਹਿਲਾਂ ‘ਆਪ’ ‘ਚ ਸ਼ਾਮਲ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਦੇ ਕੁਝ ਵਰਕਰ ਅੱਜ ਉਨ੍ਹਾਂ ਦੀ ਅੰਮ੍ਰਿਤਸਰ ਕੋਠੀ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਪਹੁੰਚ ਗਏ। ਇਸ ਮੌਕੇ ਉਨ੍ਹਾਂ ਨੂੰ ਪੁਲਿਸ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਵਰਕਰਾਂ ਨੂੰ ਰੋਕ ਲਿਆ ਤੇ ਜ਼ਬਰਦਸਤ ਧੱਕਾ-ਮੁੱਕੀ ਕੀਤੀ। ਇਸ ਮੌਕੇ ਅਕਾਲੀ ਵਰਕਰਾਂ ਨੇ ਉੱਥੇ ਲੱਗੇ ਬੈਰੀਕੇਡਸ ਤੋੜ ਦਿੱਤੇ ਤੇ ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਦੱਬ ਕੇ ਨਾਅਰੇਬਾਜ਼ੀ ਕੀਤੀ।