ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਦੋਸ਼ੀ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀ ਮੌਤ ਹੋ ਗਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਗੋਇੰਦਵਾਲ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ ਸੀ।
ਇਸ ਲੜਾਈ ਦੌਰਾਨ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਗੈਂਗਸਟਰ ਆਪਸ ਵਿਚ ਭਿੜੇ ਸਨ। ਇਸ ਦੌਰਾਨ ਇਕ ਦੀ ਜੇਲ੍ਹ ਵਿੱਚ ਹੀ ਮੌਤ ਹੋ ਗਈ ਸੀ, ਜਦਕਿ ਦੂਜੇ ਦੀ ਬਾਅਦ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਤਿੰਨਾਂ ਦੇ ਸਿਰਾਂ ‘ਤੇ ਤੇਜ਼ਧਾਰ ਹਥਿਆਰਾਂ ਦੀਆਂ ਗੰਭੀਰ ਸੱਟਾਂ ਵੱਜੀਆਂ ਹਨ। ਤਰਨਤਾਰਨ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਤੋਂ ਲਿਆਂਦੇ ਗਏ ਤਿੰਨਾਂ ਜ਼ਖ਼ਮੀਆਂ ‘ਚੋਂ ਦੋ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।