25 ਮਈ 2023 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਸੀ ਜਿਸ ਨੂੰ ਅੱਜ ਸੀ.ਐਮ. ਮਾਨ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਸੀਐਮ ਸਕਿਓਰਿਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਆਖਿਆ ਹੈ ਕਿ ਮੁੱਖ ਮੰਤਰੀ ਮਾਨ ਨੂੰ ਪੰਜਾਬ ਅਤੇ ਦਿੱਲੀ ਵਿਚ ਕੇਂਦਰ ਦੀ z+ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ ਹੈ। ਉਹਨਾਂ ਲਈ ਪੰਜਾਬ ਅਤੇ ਪੁਲਿਸ ਜਾਂ ਸੀਐਮ ਸਕਿਓਰਿਟੀ ਟੀਮ ਹੀ ਕਾਫੀ ਹੈ।
ਜਿਸ ਤੋਂ ਬਾਅਦ ਵਿਰੋਧੀਆਂ ਨੇ ਸੀ.ਐਮ. ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੀਨੀਅਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਜ਼ਰੀਏ ਤਿੱਖਾ ਹਮਲਾ ਕਰਦਿਆਂ ਕਿਹਾ “ਮਾਨ ਸਾਹਿਬ ਚੀਚੀ ਉਤੇ ਲਹੂ ਲਾ ਕੇ ਸ਼ਹੀਦ ਨਾ ਬਣੋ! ਤੁਸੀਂ ਕਹਿੰਦੇ ਹੋ ਕੇ ਮੈਂ ਕੇਂਦਰ ਦੀ ਸਕਿਓਰਟੀ ਨਹੀਂ ਲੈਣੀ ਪਰ ਜ਼ਰਾ ਕਿਰਪਾ ਕਰਕੇ ਪੰਜਾਬ ਸਰਕਾਰ ਦੀ ਸਕਿਓਰਟੀ ਤੇ ਗੰਨਮੈਨਾਂ ਦੀ ਗਿਣਤੀ ਬਾਰੇ ਲੋਕਾਂ ਨੂੰ ਚਾਨਣਾ ਪਾਓ ਕਿ ਤੁਹਾਡੇ ਤੇ ਤੁਹਾਡੇ ਪਰਿਵਾਰ ਕੋਲ ਕਿੰਨੀ ਗਿਣਤੀ ਵਿੱਚ ਸਕਿਓਰਟੀ ਹੈ?”
ਮਾਨ ਸਾਹਿਬ ਚੀਚੀ ਤੇ ਲਹੂ ਲਾਕੇ ਸ਼ਹੀਦ ਨਾਂ ਬਣੋ! ਤੁਸੀਂ ਕਹਿੰਦੇ ਹੋ ਕੇ ਮੈਂ ਕੇਂਦਰ ਦੀ ਸਕਿਓਰਟੀ ਨਹੀਂ ਲੈਣੀ ਪਰ ਜ਼ਰਾ ਕਿਰਪਾ ਕਰਕੇ ਪੰਜਾਬ ਸਰਕਾਰ ਦੀ ਸਕਿਓਰਟੀ ਤੇ ਗੰਨਮੈਨਾਂ ਦੀ ਗਿਣਤੀ ਬਾਰੇ ਲੋਕਾਂ ਨੂੰ ਚਾਨਣਾ ਪਾਓ ਕਿ ਤੁਹਾਡੇ ਤੇ ਤੁਹਾਡੇ ਪਰਿਵਾਰ ਕੋਲ ਕਿੰਨੀ ਗਿਣਤੀ ਵਿੱਚ ਸਕਿਓਰਟੀ ਹੈ?
— Sukhjinder Singh Randhawa (@Sukhjinder_INC) June 1, 2023
ਇਸ ਤੋਂ ਅੱਗੇ ਉਹਨਾਂ ਕਿਹਾ ਕਿ ਮਾਨ ਸਾਹਿਬ ਖੰਡ-ਖੰਡ ਕਹਿਣ ਨਾਲ ਮੂੰਹ ਮਿੱਠਾ ਨਹੀਂ ਹੁੰਦਾ, ਜਿੰਨਾਂ ਚਿਰ ਖੰਡ ਮੂੰਹ ਵਿੱਚ ਨਾਂ ਪਵੇ, ਇਹ ਤੁਹਾਡੀਆਂ ਸ਼ੋਸ਼ੇਬਾਜੀਆਂ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ। ਆਪਣੀ ਕਹਿਣੀ ਤੇ ਕਥਨੀ ਵਿਚਲਾ ਅੰਤਰ ਦੂਰ ਕਰੋ।
ਮਾਨ ਸਾਹਿਬ ਖੰਡ-ਖੰਡ ਕਹਿਣ ਨਾਲ ਮੂੰਹ ਮਿੱਠਾ ਨਹੀਂ ਹੁੰਦਾ,ਜਿੰਨਾਂ ਚਿਰ ਖੰਡ ਮੂੰਹ ਵਿੱਚ ਨਾਂ ਪਵੇ, ਇਹ ਤੁਹਾਡੀਆਂ ਸ਼ੋਸ਼ੇਬਾਜੀਆਂ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ। ਆਪਣੀ ਕਹਿਣੀ ਤੇ ਕਥਨੀ ਵਿਚਲਾ ਅੰਤਰ ਦੂਰ ਕਰੋ।
— Sukhjinder Singh Randhawa (@Sukhjinder_INC) June 1, 2023