ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨੇ ਜਾਂਦੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦਾਸ ਮਾਨ ਨੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਸੀ। ਉਨ੍ਹਾਂ ਦੇ ਇਸ ਲੁੱਕ ਨੇ ਹਰ ਕਿਸੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਗੁਰਦਾਸ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬਤ ਦੇ ਭਾਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਗੁਰੂ ਬਾਣੀ ਦਾ ਆਨੰਦ ਮਾਣਿਆ।
ਇਸ ਦੌਰਾਨ ਗੁਰਦਾਸ ਮਾਨ ਨੇ ਆਪਣੇ ਚਾਹੁੰਣ ਵਾਲਿਆਂ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ ਜੋ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆਂ ਹਨ। ਦੱਸਣਯੋਗ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਯਾਦਗਰ ਗੀਤ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬੀ ਸੰਗੀਤ ਜਗਤ ਦਾ ਬਾਬਾ ਬੋਹੜ ਵੀ ਕਿਹਾ ਜਾਂਦਾ ਹੈ।