ਬੀਤੇ ਕੁੱਝ ਦਿਨ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਹੁਣ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਬਾਰਡਰ ਉੱਤੇ ਹੁਣ ਦੋ ਬੁਲੇਟ ਪਰੂਫ ਟਰੈਕਟਰਾਂ ਸਮੇਤ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕਰ ਦਿੱਤੇ ਗਏ ਹਨ ਤਾਂ ਜੋ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋਣ। ਉਥੇ ਹੀ ਦੂਜੇ ਪਾਸੇ ਮੋਰਚੇ ਦੇ ਆਗੂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ‘ਚ ਡਟੇ ਹੋਏ ਹਨ।
ਦਸ ਦਈਏ ਕਿ ਬੀਤੇ ਕੁਝ ਦਿਨਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਕੂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ।