ਖਾਲਸਾ ਪੰਥ ਦਾ ਕੋਮੀ ਤਿਉਹਾਰ ‘ਹੋਲਾ-ਮੁਹੱਲਾ’ ਤਿਓਹਾਰ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਗੁਰਪ੍ਰੀਤ ਕੌਰ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ। ਜਿਥੇ ਉਹਨਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਹੋਲੇ-ਮੁਹੱਲੇ ਮੌਕੇ ਉਨ੍ਹਾਂ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਜ਼ਰੀ ਲਵਾਈ ਗਈ ਅਤੇ ਪੰਜਾਬ ਦੀ ਚੜ੍ਹਦੀਕਲਾ ਦੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਸੀ.ਐਮ. ਮਾਨ ਨੇ ਜਿਥੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲਿਆ ਉਥੇ ਹੀ ਉਹਨਾਂ ਨੇ ਪੰਜਾਬੀਆਂ ਦੀ ਚੜ੍ਹਦੀਕਲਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ, “ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ। ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ।”
ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ… pic.twitter.com/YlGtVmcpGK
— Bhagwant Mann (@BhagwantMann) March 6, 2023
ਇਥੇ ਦੱਸਣਯੋਗ ਹੈ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਾਰੇ ਕੰਮਕਾਜ ਸਮੇਂ ‘ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ ਸਨ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਸਹਿਣੀ ਪਵੇ।