ਪੰਜਾਬ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅੰਦਰੂਨੀ ਕਲੇਸ਼ ਚਲ ਰਿਹਾ ਹੈ। ਇਸ ਨੂੰ ਲੈਕੇ ਪਾਰਟੀ ਹਾਈ ਕਮਾਂਡ ਵੱਲੋਂ ਨਵਾਂ ਫਾਰਮੂਲਾ ਤਿਆਰ ਕੀਤਾ ਹੈ। ਖਬਰ ਹੈ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।
ਪੰਜਾਬ ਕਾਂਗਰਸ ਦੇ ਕਲੇਸ਼ ‘ਤੇ ਸੂਬਾ ਪ੍ਰਭਾਰੀ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਇਆ ਜਾਏਗਾ ਤੇ ਦੋ ਕਾਰਜਕਾਰੀ ਪ੍ਰਧਾਨ ਵੀ ਲਾਏ ਜਾਣਗੇ, ਇੱਕ ਹਿੰਦੂ ਸਮਾਜ ਚੋਂ ਹੋਵੇਗਾ ਤੇ ਦੂਜਾ ਦਲਿਤ ਸਮਾਜ ਚੋਂ। ਇਸ ਦਾ ਐਲਾਨ ਜਲਦ ਹੋ ਸਕਦਾ ਹੈ.
ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪਾਰਟੀ ਸੁਪਰੀਮੋ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਵੀ ਬੈਠਕਾਂ ਦਾ ਦੌਰ ਜਾਰੀ ਸੀ ਉਨ੍ਹਾਂ ਵੱਲੋਂ ਅੱਜ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਇਸ ਮੀਟਿੰਗ ਵਿਚ ਕੇਸੀ ਵੇਣੂਗੋਪਾਲ ਅਤੇ ਹਰੀਸ਼ ਰਾਵਤ ਵੀ ਮੌਜੂਦ ਸਨ।
ਅੱਜ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਹੁਣ ਵੇਖਣਾ ਹੋਵੇਗਾ ਕਿ ਇਸ ਦਾ ਅਧਿਕਾਰਕ ਐਲਾਨ ਕਦੋਂ ਕੀਤਾ ਜਾਂਦਾ ਹੈ।