ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦੱਸਿਆ ਕਿ ਕੋਵਿਡ-19 ਦੇ ਖ਼ਤਰੇ ਤੋਂ ਬੱਚਿਆਂ ਨੂੰ ਸੁਰੱਖਿਆ ਛਤਰੀ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ 15-18 ਉਮਰ ਵਰਗ ਦੇ ਬੱਚਿਆਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਸਨਿਚਰਵਾਰ ਨੂੰ ਕੋਵਿਨ ਪੋਰਟਲ ‘ਤੇ ਸ਼ੁਰੂ ਹੋ ਗਈ ਹੈ, ਜਦੋਂਕਿ ਟੀਕਾਕਰਨ ਦੀ ਸ਼ੁਰੂਆਤ 3 ਜਨਵਰੀ ਤੋਂ ਹੋ ਜਾਵੇਗੀ। ਉਨ੍ਹਾਂ ਟਵੀਟ ਕਰ ਕੇ ਉਕਤ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਆਪਣੇ ਪਰਿਵਾਰਾਂ ਦੇ ਯੋਗ ਬੱਚਿਆਂ ਨੂੰ ਕੋਵਿਨ ਪੋਰਟਲ ‘ਤੇ ਰਜਿਸਟਰ ਕਰਨ ਦੀ ਬੇਨਤੀ ਵੀ ਕੀਤੀ।