ਗੁਰਦਾਸਪੁਰ : 20 ਜੁਲਾਈ ਚੰਗੀ ਪੜ੍ਹਾਈ ਅਤੇ ਭਵਿੱਖ ਦੀ ਆਸ ਲੈਕੇ ਨੌਜਵਾਨ ਵਿਦੇਸ਼ਾਂ ਵੱਲ ਆਕਰਸ਼ਿਤ ਹੁੰਦੇ ਹਨ ਅਤੇ ਪਰਿਵਾਰ ਤੋਂ ਦੂਰ ਹੋ ਜਾਂਦੇ ਹਨ ਜਿੱਥੇ ਉਹਨਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਹੁੰਦਾ। ਉਥੇ ਬਦਕਿਸਮਤੀ ਨਾਲ ਕਿਸੇ ਨੌਜਵਾਨ ਨਾਲ ਕੋਈ ਹਾਦਸਾ ਵਾਪਰ ਜਾਵੇ ਤਾਂ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਵੀ ਨਹੀਂ ਮਿਲ ਪਾਉਂਦਾ। ਸ਼ਾਇਦ ਇਹੀ ਕਾਰਨ ਹੈ ਕਿ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ। ਤਾਜਾ ਮਾਮਲਾ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਦੇ ਨੌਜਵਾਨ ਜੋ ਕੁਝ ਦਿਨ ਪਹਿਲਾਂ ਹੀ ਕੈਨੇਡਾ ਵਿੱਚ ਐਮ ਪੀ ਐਸ ਪੜ੍ਹਾਈ ਕਰਨ ਲਈ ਗਿਆ ਸੀ, ਦੀ ਹਾਰਟ ਅਟੈਕ ਨਾਲ ਹੋਈ ਮੌਤ ਦੇ ਰੂਪ ਵਿੱਚ ਸਾਹਮਣੇ ਆਇਆ ਹੈ।28 ਵਰਿਆਂ ਦੇ ਨੌਜਵਾਨ ਰਜਤ ਮਹਿਰਾ ਦੀ ਮੌਤ ਹੋਣ ਕਾਰਨ ਜਿੱਥੇ ਪਰਿਵਾਰਿਕ ਮੈਂਬਰ ਸਦਮੇਂ ਵਿੱਚ ਹਨ ਉੱਥੇ ਹੀ ਰਿਸ਼ਤੇਦਾਰਾਂ ਅਤੇ ਆਸ-ਪਾਸ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਰਜਤ ਮਹਿਰਾ ਪਿਛਲੇ ਮਹੀਨੇ ਹੀ 27 ਜੂਨ ਨੂੰ ਕਨੇਡਾ ਵਿਖੇ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਗਿਆ ਸੀ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਜਤ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਭਰਾ ਅਤੁਲ ਮਹਿਰਾ ਨੇ ਦੱਸਿਆ ਕਿ ਰਜਤ ਮਹਿਰਾ 23 ਦਿਨ ਪਹਿਲਾਂ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਕਨੇਡਾ ਗਿਆ ਸੀ। ਅੱਜ ਉਹਨਾਂ ਨੂੰ ਫੋਨ ਤੇ ਮਿਲੀ ਕਿ ਰਜਤ ਦੀ ਉਥੇ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਖਬਰ ਮਿਲਦੇ ਹੀ ਪਰਿਵਾਰਿਕ ਮੈਂਬਰਾਂ ਰਜਤ ਦੀ ਮਾਂ ਦਾ ਦਾ ਰੌ-ਰੌ ਕੇ ਬੁਰਾ ਹਾਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਜਤ ਮਹਿਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ ਵਿੱਚ 2 ਤੋਂ 3 ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾਕਰਣ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਜਲਦੀ ਹੀ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।