ਪੰਜਾਬ : ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਇਹ ਫੈਸਲਾ ਭਗਵੰਤ ਮਾਨ ਨੇ ਲਿਆ।ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।
ਮਜਬੂਰੀ ਵੱਸ ਕਿਸੇ ਦੀ ਪੜ੍ਹਾਈ ਅੱਧ ਵਿਚਾਲੇ ਨਹੀਂ ਰਹਿਣ ਦੇਵਾਂਗੇ…ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ ਤਾਂ ਜੋ ਦੂਰੋਂ ਬੱਚੇ ਆਰਾਮ ਨਾਲ ਸਕੂਲ ਆ-ਜਾ ਸਕਣ…ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦੇਵਾਂਗੇ.. pic.twitter.com/RLHIYWGt52
— Bhagwant Mann (@BhagwantMann) July 16, 2023
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ।